ਸੀਨੀਅਰ ਸਟਾਫ ਰਿਪੋਰਟਰ , ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਦੋ ਵੱਖ ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਭਾਰੀ ਮਾਤਰਾ ਚ ਨਸ਼ੀਲੀਆਂ ਦਵਾਈਆਂ ਅਤੇ ਲਾਹਣ ਸਮੇਤ ਕਾਬੂ ਕੀਤਾ ਹੈ। ਥਾਣਾ ਮੌੜ ਦੇ ਏਐੱਸਆਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਨਾਕੇ ਦੌਰਾਨ ਪਿੰਡ ਬੁਰਜ ਮਾਨਸਾ ਦੀ ਿਲੰਕ ਰੋਡ ਤੇ ਇਕ ਸ਼ੱਕੀ ਆਲਟੋ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ 'ਚੋਂ 25 ਨਸ਼ੀਲੀਆਂ ਸ਼ੀਸ਼ੀਆਂ, 250 ਗੋਲੀਆਂ ਕੈਰੀਸੋਮਾ ਦੀਆਂ ਬਰਾਮਦ ਹੋਈਆਂ। ਪੁਲਿਸ ਨੇ ਕਾਰ ਸਵਾਰ ਦੋਵੇਂ ਵਿਅਕਤੀਆਂ ਮਨਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬੁਰਜ ਮਾਨਸਾ ਅਤੇ ਰਾਜੂ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਟਾਹਲਾ ਸਾਹਿਬ ਮੌਕੇ 'ਤੇ ਹੀ ਗਿ੍ਫਤਾਰ ਕਰ ਲਿਆ। ਪੁਲਿਸ ਨੇ ਦੋਵਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਇਸ ਤਰਾਂ੍ਹ ਹੀ ਥਾਣਾ ਨਥਾਣਾ ਦੀ ਪੁਲਿਸ ਨੇ ਮੁਖਬਰੀ ਦੇ ਆਧਾਰ 'ਤੇ ਪਿੰਡ ਪੂਹਲੀ ਦੇ ਇਕ ਵਿਅਕਤੀ ਕੋਲੋਂ 30 ਕਿਲੋ ਲਾਹਣ ਬਰਾਮਦ ਕੀਤੀ ਹੈ। ਕਥਿਤ ਦੋਸ਼ੀ ਦੀ ਪਛਾਣ ਜਗਤਾਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪੂਹਲੀ ਵਜੋਂ ਹੋਈ ਹੈ। ਪੁਲਿਸ ਨੇ ਉਸ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।