- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮ੍ਰਿਤਕ ਦੀ ਪਛਾਣ ਲਕਸ਼ਮਣ ਪੁੱਤਰ ਓਮ ਪ੍ਰਕਾਸ਼ ਵਜੋਂ ਹੋਈ ਹੈ, ਜੋ ਸੁਰਖਪੀਰ ਰੋਡ ਦਾ ਰਹਿਣ ਵਾਲਾ ਸੀ। ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਲਾਸ਼ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸ਼ਹਿਰ ਅੰਦਰ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਨੇ ਆਤਮ ਹੱਤਿਆ ਕਰ ਲਈ। ਆਤਮ ਹੱਤਿਆ ਦਾ ਕਾਰਨ ਮਾਨਸਿਕ ਤਨਾਅ ਦੱਸਿਆ ਜਾ ਰਿਹਾ ਹੈ।
ਸਥਾਨਕ ਸੁਖਰਪੀਰ ਰੋਡ ਗਲੀ ਨੰਬਰ 33 ਵਿੱਚ ਇਕ 40 ਸਾਲਾ ਵਿਅਕਤੀ ਵੱਲੋਂ ਫਾਹਾ ਲਗਾ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਅਕਤੀ ਨੇ ਘਰ ਵਿੱਚ ਹੀ ਚੁੰਨੀ ਦੇ ਸਹਾਰਾ ਘਰ ਵਿਚ ਲੱਗੇ ਪੱਖੇ ਦੇ ਹੁੱਕ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਵਿੱਕੀ ਕੁਮਾਰ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਹੇਠਾਂ ਉਤਾਰਿਆ ਗਿਆ।
ਘਟਨਾ ਸਥਾਨ ’ਤੇ ਥਾਣਾ ਕੈਨਾਲ ਦੀ ਪੁਲਿਸ ਵੀ ਮੌਜੂਦ ਰਹੀ, ਜਿਸ ਨੇ ਮੌਕੇ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਮਾਨਸਿਕ ਤੌਰ ‘ਤੇ ਪਰੇਸ਼ਾਨ ਸੀ ਅਤੇ ਉਸ ਦਾ ਇਲਾਜ ਵੀ ਚੱਲ ਰਿਹਾ ਸੀ। ਮ੍ਰਿਤਕ ਦੀ ਪਛਾਣ ਲਕਸ਼ਮਣ ਪੁੱਤਰ ਓਮ ਪ੍ਰਕਾਸ਼ ਵਜੋਂ ਹੋਈ ਹੈ, ਜੋ ਸੁਰਖਪੀਰ ਰੋਡ ਦਾ ਰਹਿਣ ਵਾਲਾ ਸੀ। ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਲਾਸ਼ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।
ਮਹਿਲਾ ਨੇ ਜ਼ਹਿਰੀਲਾ ਪਦਾਰਥ ਖਾ ਕੇ ਕੀਤੀ ਆਤਮ ਹੱਤਿਆ
ਸਥਾਨਕ ਪਰਸਰਾਮ ਨਗਰ ਗਲੀ ਨੰਬਰ 7/4 ਵਿੱਚ ਇਕ ਮਹਿਲਾ ਵੱਲੋਂ ਜ਼ਹਿਰੀਲਾ ਪਦਾਰਥ ਖਾ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਇਲਾਕੇ ਵਿੱਚ ਸਨਸਨੀ ਫੈਲ ਗਈ। ਸੂਚਨਾ ਮਿਲਣ ‘ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਵਿੱਕੀ ਕੁਮਾਰ ਐਂਬੂਲੈਂਸ ਸਮੇਤ ਮੌਕੇ ‘ਤੇ ਪਹੁੰਚੇ। ਘਟਨਾ ਸਥਾਨ ‘ਤੇ ਥਾਣਾ ਕੈਨਾਲ ਦੀ ਪੁਲਿਸ ਪਹਿਲਾਂ ਹੀ ਮੌਜੂਦ ਸੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਸੀ।
ਜਾਣਕਾਰੀ ਅਨੁਸਾਰ ਪਰਿਵਾਰਕ ਵਿਵਾਦ ਦੇ ਚਲਦਿਆਂ ਮਹਿਲਾ ਨੇ ਇਹ ਕਦਮ ਚੁੱਕਿਆ। ਜ਼ਹਿਰੀਲਾ ਪਦਾਰਥ ਖਾਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਪਰਮਿੰਦਰ ਕੌਰ ਪਤਨੀ ਰਣਜੀਤ ਸਿੰਘ ਵਜੋਂ ਹੋਈ ਹੈ, ਜੋ ਪਰਸਰਾਮ ਨਗਰ ਦੀ ਰਹਿਣ ਵਾਲੀ ਸੀ। ਪੁਲਿਸ ਨੇ ਲਾਜ਼ਮੀ ਕਾਰਵਾਈ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ।
ਝੀਲ ’ਚ ਛਾਲ ਮਾਰਣ ਵਾਲੇ ਨੌਜਵਾਨ ਦੀ ਲਾਸ਼ ਬਰਾਮਦ
ਥਰਮਲ ਪਲਾਂਟ ਸਥਿਤ ਝੀਲ ਨੰਬਰ-2 ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਵਾਲੇ ਨੌਜਵਾਨ ਦੀ ਲਾਸ਼ ਕਰੀਬ 50 ਘੰਟਿਆਂ ਬਾਅਦ ਬਰਾਮਦ ਕਰ ਲਈ ਗਈ ਹੈ। ਨੌਜਵਾਨ ਥਾਰ ਗੱਡੀ ਵਿੱਚ ਝੀਲ ‘ਤੇ ਪਹੁੰਚਿਆ ਸੀ ਅਤੇ ਝੀਲ ਵਿੱਚ ਛਾਲ ਮਾਰ ਦਿੱਤੀ ਸੀ। ਘਟਨਾ ਤੋਂ ਬਾਅਦ ਐਨਡੀਆਰਐਫ, ਪੁਲਿਸ ਅਤੇ ਸਹਾਰਾ ਜਨ ਸੇਵਾ ਦੀਆਂ ਟੀਮਾਂ ਉਸ ਦੀ ਭਾਲ ਵਿੱਚ ਜੁਟੀਆਂ ਹੋਈਆਂ ਸਨ। ਤਲਾਸ਼ ਅਭਿਆਨ ਦੌਰਾਨ ਗੋਤਾਖੋਰ ਪ੍ਰਗਟ ਸਿੰਘ ਅਤੇ ਬਿੰਨੀ ਸਿੰਘ ਵੀ ਬਠਿੰਡਾ ਪਹੁੰਚੇ ਸਨ, ਜੋ ਲਗਾਤਾਰ ਝੀਲ ਵਿੱਚ ਨੌਜਵਾਨ ਦੀ ਭਾਲ ਕਰ ਰਹੇ ਸਨ। ਸਵੇਰੇ ਨੌਜਵਾਨ ਦੀ ਲਾਸ਼ ਰੇਲਵੇ ਲਾਈਨਾਂ ਵੱਲ ਪਾਣੀ ਦੇ ਉੱਪਰ ਤੈਰਦੀ ਹੋਈ ਮਿਲੀ।
ਸੂਚਨਾ ਮਿਲਣ ‘ਤੇ ਪੁਲਿਸ ਨੇ ਸਹਾਰਾ ਐਂਬੂਲੈਂਸ ਨੂੰ ਮੌਕੇ ‘ਤੇ ਬੁਲਾਇਆ। ਸਹਾਰਾ ਟੀਮ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਦੀ ਮੋਰਚਰੀ ਵਿੱਚ ਪਹੁੰਚਾਇਆ। ਮ੍ਰਿਤਕ ਦੀ ਪਛਾਣ ਵਿਕਰਮਜੀਤ ਸਿੰਘ ਪੁੱਤਰ ਜਸਰਾਮ ਵਜੋਂ ਹੋਈ ਹੈ,ਜਿਹੜਾ ਪਿੰਡ ਭਗਵਾਨਗੜ੍ਹ ਦਾ ਰਹਿਣ ਵਾਲਾ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ ਬੈਂਕ ਵਿੱਚ ਨੌਕਰੀ ਕੰਮ ਕਰਦਾ ਸੀ।