ਦੀਪਕ ਸ਼ਰਮਾ, ਬਠਿੰਡਾ : ਬਠਿੰਡਾ-ਅੰਮਿ੍ਤਸਰ ਹਾਈਵੇਅ ਰੋਡ 'ਤੇ ਗੋਨਿਆਣਾ ਮੰਡੀ ਸਥਿਤ ਏਸਰ ਪੈਟਰੋਲ ਪੰਪ 'ਤੇ ਵੀਰਵਾਰ ਨੂੰ ਤਿੰਨ ਅਣਪਛਾਤੇ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੁਟੇਰਿਆਂ ਨੇ ਪੰਪ ਦੇ ਸੁਰੱਖਿਆ ਮੁਲਾਜ਼ਮ ਦੀ ਬੰਦੂਕ ਖੋਹ ਕੇ ਮੁਲਾਜ਼ਮਾਂ ਤੋਂ ਨਕਦੀ ਖੋਹ ਲਈ ਅਤੇ ਮੌਕੇ ਤੋਂ ਫਰਾਰ ਹੋ ਗਏ। ਉਕਤ ਘਟਨਾ ਪੰਪ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਪੰਪ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ ਕਿ ਕਥਿਤ ਲੁਟੇਰਿਆਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਨੇ ਪੰਪ ਮੁਲਾਜ਼ਮਾਂ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣਾ ਨੇਹੀਆਂਵਾਲਾ ਤੋਂ ਥੋੜ੍ਹੀ ਦੂਰੀ 'ਤੇ ਸਥਿਤ ਏਸਰ ਪੈਟਰੋਲ ਪੰਪ ਦੇ ਮਾਲਕ ਵਿਪਨਪ੍ਰਰੀਤ ਸਿੰਘ ਨੇ ਦੱਸਿਆ ਵੀਰਵਾਰ ਸਵੇਰੇ ਤਿੰਨ ਅਣਪਛਾਤੇ ਨੌਜਵਾਨ ਪੈਟਰੋਲ ਪੰਪ ਦੇ ਪਿਛਲੇ ਦਰਵਾਜ਼ੇ ਰਾਹੀਂ ਅੰਦਰ ਦਾਖਲ ਹੋਏ ਅਤੇ ਲਾਈਟ ਪੈਨਲ ਬੰਦ ਕਰ ਦਿੱਤਾ। ਇਸ ਤੋਂ ਬਾਅਦ ਉਕਤ ਨੌਜਵਾਨਾਂ ਨੇ ਪੰਪ ਦੇ ਗੰਨਮੈਨ ਨੂੰ ਧਮਕੀ ਦਿੱਤੀ ਤੇ ਕੁੱਟਮਾਰ ਕੀਤੀ ਅਤੇ ਉਸ ਦੀ ਬੰਦੂਕ ਖੋਹ ਲਈ, ਜਿਸ ਤੋਂ ਬਾਅਦ ਲੁਟੇਰੇ ਪੰਪ ਦੇ ਹੋਰ ਮੁਲਾਜ਼ਮਾਂ ਤੋਂ ਕਰੀਬ ਵੀਹ ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ। ਪੰਪ ਦੇ ਮਾਲਕ ਨੇ ਦੱਸਿਆ ਕਿ ਘਟਨਾ ਦੀ ਸਾਰੀ ਫੁਟੇਜ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਇਸ ਦੇ ਨਾਲ ਹੀ ਥਾਣਾ ਨੇਹੀਆਂਵਾਲਾ ਵਿਖੇ ਵੀ ਸ਼ਕਿਾਇਤ ਦਰਜ ਕਰਵਾਈ ਗਈ ਹੈ। ਉਨਾਂ੍ਹ ਮੰਗ ਕੀਤੀ ਕਿ ਲੁਟੇਰਿਆਂ ਨੂੰ ਜਲਦੀ ਤੋਂ ਜਲਦੀ ਗਿ੍ਫ਼ਤਾਰ ਕਰਕੇ ਉਨਾਂ੍ਹ ਖ਼ਲਿਾਫ਼ ਕਾਰਵਾਈ ਕੀਤੀ ਜਾਵੇ। ਥਾਣਾ ਨੇਹੀਆਂਵਾਲਾ ਦੇ ਐਸਐਚਓ ਨੇ ਦੱਸਿਆ ਕਿ ਤਿੰਨ ਅਣਪਛਾਤੇ ਵਿਅਕਤੀਆਂ ਖ਼ਲਿਾਫ਼ ਪਰਚਾ ਦਰਜ ਕਰ ਲਿਆ ਗਿਆ ਹੈ, ਕਥਿਤ ਦੋਸ਼ੀਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।