ਸੀਵਰੇਜ ਸਮੱਸਿਆ ਦੇ ਹੱਲ ਲਈ ਨਗਰ ਕੌਂਸਲ ਵੱਲੋਂ ਮੇਨ ਹੋਲਾਂ ਦੀ ਸਫਾਈ ਸ਼ੁਰੂ ਸੀਵਰੇਜ ਸਮੱਸਿਆ ਦੇ ਹੱਲ ਲਈ ਨਗਰ ਕੌਂਸਲ ਵੱਲੋਂ ਮੇਨ ਹੋਲਾਂ ਦੀ ਸਫਾਈ ਸ਼ੁਰੂ
Publish Date: Mon, 07 Sep 2026 04:55 PM (IST)
Updated Date: Mon, 07 Sep 2026 04:55 PM (IST)
ਮਨਦੀਪ ਸਿੰਘ ਮੱਕੜ, ਪੰਜਾਬੀ ਜਾਗਰਣ ਗੋਨਿਆਣਾ ਸ਼ਹਿਰ ਵਿੱਚ ਸੀਵਰੇਜ ਦੀ ਸਮੱਸਿਆ ਨੂੰ ਮੁੱਖ ਰੱਖਦਿਆਂ ਸ਼ਹਿਰ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਅਤੇ ਫੀਡਬੈਕ ਦੇ ਆਧਾਰ ’ਤੇ ਨਗਰ ਕੌਂਸਲ ਵੱਲੋਂ ਸੀਵਰੇਜ ਦੇ ਮੇਨ ਹੋਲਾਂ ਦੀ ਸਫਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਨਗਰ ਕੌਂਸਲ ਦੀ ਪ੍ਰਧਾਨਗੀ ਦਾ ਚਾਰਜ ਸਾਂਭਣ ਤੋਂ ਪਹਿਲਾਂ ਪ੍ਰਧਾਨ ਰਕੇਸ਼ ਕੁਮਾਰ ਰੋਮਾ ਦੀ ਅਗਵਾਈ ਹੇਠ ਕਾਰਜ ਸਾਧਕ ਅਫਸਰ ਤਰੁਣ ਕੁਮਾਰ ਦੇ ਆਦੇਸ਼ਾਂ ’ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਜੇਟਿੰਗ ਮਸ਼ੀਨ ਦੀ ਮਦਦ ਨਾਲ ਸੀਵਰੇਜ ਦੇ ਮੇਨ ਹੋਲਾਂ ਦੀ ਸਫਾਈ ਕਰਵਾਈ ਜਾ ਰਹੀ ਹੈ। ਨਗਰ ਕੌਂਸਲ ਵੱਲੋਂ ਇਸ ਕਾਰਵਾਈ ਦਾ ਮੁੱਖ ਉਦੇਸ਼ ਸੀਵਰੇਜ ਲਾਈਨਾਂ ਵਿੱਚ ਜਮ੍ਹਾ ਗੰਦਗੀ ਅਤੇ ਰੁਕਾਵਟਾਂ ਨੂੰ ਦੂਰ ਕਰਕੇ ਸੀਵਰੇਜ ਦੀ ਨਿਕਾਸੀ ਨੂੰ ਸੁਚਾਰੂ ਬਣਾਉਣਾ ਹੈ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਵਾਸੀਆਂ ਨੂੰ ਸੀਵਰੇਜ ਦੇ ਪਾਣੀ ਦੇ ਓਵਰਫਲੋਅ ਅਤੇ ਹੋਰ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਸ਼ਹਿਰ ਵਾਸੀਆਂ ਨੇ ਨਗਰ ਕੌਂਸਲ ਵੱਲੋਂ ਸ਼ੁਰੂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਮੀਦ ਜਤਾਈ ਕਿ ਸੀਵਰੇਜ ਦੀ ਸਫਾਈ ਦਾ ਕੰਮ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਸ਼ਹਿਰ ਦੇ ਬਾਕੀ ਰਹਿੰਦੇ ਇਲਾਕਿਆਂ ਵਿੱਚ ਵੀ ਮੇਨ ਹੋਲਾਂ ਦੀ ਸਫਾਈ ਕਰਵਾਈ ਜਾਵੇਗੀ। ਸੁਖਜਿੰਦਰ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਮੱਸਿਆ ਨੂੰ ਦੂਰ ਕਰਨ ਲਈ ਲਗਾਤਾਰ ਇੱਕ ਮਹੀਨਾ ਮਸ਼ੀਨਾਂ ਚਲਾਈਆਂ ਜਾਣਗੀਆਂ ਤਾਂ ਜੋ ਕਿ ਸ਼ਹਿਰ ਵਿੱਚ ਸੀਵਰੇਜ ਦੇ ਪਾਣੀ ਦੇ ਓਵਰਫਲੋਨ ਹੋਣ ਦੀ ਸਮੱਸਿਆ ਨੂੰ ਜੜੋਂ ਹੀ ਖਤਮ ਕੀਤਾ ਜਾ ਸਕੇ।