ਟ੍ਰੈਫ਼ਿਕ ਇੰਚਾਰਜ ਮੇਜਰ ਸਿੰਘ ਦਾ SSP ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨ, ਸੀਸੀ 3 ਸਰਟੀਫੀਕੇਟ ਤੇ 11 ਹਜ਼ਾਰ ਦੀ ਰਾਸ਼ੀ ਭੇਂਟ
ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਵਾਲੇ ਟਰੈਫ਼ਿਕ ਪੁਲਿਸ ਦੇ ਇੰਚਾਰਜ ਮੇਜਰ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਬਠਿੰਡਾ ਦੀ ਐੱਸਐੱਸਪੀ ਡਾ. ਜਯੋਤੀ ਯਾਦਵ ਬੈਂਸ ਵੱਲੋਂ ਦਿੱਤਾ ਗਿਆ, ਜਿਨ੍ਹਾਂ ਨੇ ਉਨ੍ਹਾਂ ਦੀ ਕਾਰਗੁਜ਼ਾਰੀ ਅਤੇ ਸੇਵਾਵਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਐੱਸ.ਐੱਸ.ਪੀ. ਵੱਲੋਂ ਮੇਜਰ ਸਿੰਘ ਨੂੰ ਸੀਸੀ-3 ਸਰਟੀਫਿਕੇਟ ਦੇ ਨਾਲ 11 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਭੇਂਟ ਕੀਤੀ ਗਈ।
Publish Date: Sat, 18 Apr 2026 12:30 PM (IST)
Updated Date: Sat, 18 Apr 2026 12:34 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ। ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਵਾਲੇ ਟਰੈਫ਼ਿਕ ਪੁਲਿਸ ਦੇ ਇੰਚਾਰਜ ਮੇਜਰ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਬਠਿੰਡਾ ਦੀ ਐੱਸਐੱਸਪੀ ਡਾ. ਜਯੋਤੀ ਯਾਦਵ ਬੈਂਸ ਵੱਲੋਂ ਦਿੱਤਾ ਗਿਆ, ਜਿਨ੍ਹਾਂ ਨੇ ਉਨ੍ਹਾਂ ਦੀ ਕਾਰਗੁਜ਼ਾਰੀ ਅਤੇ ਸੇਵਾਵਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਐੱਸ.ਐੱਸ.ਪੀ. ਵੱਲੋਂ ਮੇਜਰ ਸਿੰਘ ਨੂੰ ਸੀਸੀ-3 ਸਰਟੀਫਿਕੇਟ ਦੇ ਨਾਲ 11 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਭੇਂਟ ਕੀਤੀ ਗਈ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿੱਚ ਅਜਿਹੇ ਕਰਮਚਾਰੀ ਹੀ ਹੋਰਨਾਂ ਲਈ ਪ੍ਰੇਰਣਾ ਦਾ ਸਰੋਤ ਬਣਦੇ ਹਨ, ਜੋ ਆਪਣੀ ਡਿਊਟੀ ਨੂੰ ਸਿਰਫ਼ ਨੌਕਰੀ ਨਾ ਸਮਝ ਕੇ ਸੇਵਾ ਦੇ ਰੂਪ ਵਿੱਚ ਨਿਭਾਉਂਦੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਟਰੈਫ਼ਿਕ ਪ੍ਰਬੰਧਨ ਵਰਗੇ ਚੁਣੌਤੀ ਭਰੇ ਖੇਤਰ ਵਿੱਚ ਇਮਾਨਦਾਰੀ ਅਤੇ ਸਹਿਯੋਗ ਨਾਲ ਕੰਮ ਕਰਨਾ ਬਹੁਤ ਜ਼ਰੂਰੀ ਹੈ।
ਐੱਸਐੱਸਪੀ ਡਾ. ਜਯੋਤੀ ਯਾਦਵ ਬੈਂਸ ਨੇ ਮੇਜਰ ਸਿੰਘ ਨੂੰ ਕਿਹਾ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹਿਣ ਅਤੇ ਆਪਣੇ ਸਾਥੀ ਕਰਮਚਾਰੀਆਂ ਲਈ ਮਿਸਾਲ ਬਣਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਨਤਾ ਦੀ ਸੁਰੱਖਿਆ ਅਤੇ ਸੜਕਾਂ ’ਤੇ ਕਾਇਦਾ ਕਾਨੂੰਨ ਬਣਾਈ ਰੱਖਣ ਵਿੱਚ ਟਰੈਫ਼ਿਕ ਪੁਲਿਸ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।
ਇਸ ਮੌਕੇ ਮੇਜਰ ਸਿੰਘ ਨੇ ਐੱਸ.ਐੱਸ.ਪੀ. ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਹੋਰ ਵੀ ਵਧੀਆ ਕੰਮ ਕਰਨ ਦੀ ਪ੍ਰੇਰਣਾ ਹੈ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਹਿਲਾਂ ਨਾਲੋਂ ਵੀ ਵੱਧ ਮਿਹਨਤ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣਗੇ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰਾ ਯਤਨ ਕਰਦੇ ਰਹਿਣਗੇ।
ਉਨ੍ਹਾਂ ਨੇ ਕਿਹਾ ਕਿ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨਾ ਵੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਹ ਆਮ ਜਨਤਾ ਨਾਲ ਸਹਿਯੋਗਾਤਮਕ ਰਵੱਈਆ ਰੱਖਦੇ ਹੋਏ ਉਨ੍ਹਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਦੇ ਰਹਿਣਗੇ।