- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚਿੱਟਾ ਰੋਕੂ ਕਮੇਟੀ ਦੇ ਪ੍ਰਧਾਨ ਜੋਬਨਜੀਤ ਸਿੰਘ ਪੂਹਲਾ ਨੇ ਦੱਸਿਆ ਕਿ ਜਸਪਾਲ ਸਿੰਘ ਨੂੰ ਕਰੀਬ ਇਕ ਮਹੀਨਾ ਪਹਿਲਾਂ ਨਸ਼ਾ ਛੁਡਾਉਣ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ। ਪਰਿਵਾਰ ਆਰਥਿਕ ਤੌਰ ’ਤੇ ਕਮਜ਼ੋਰ ਹੋਣ ਦੇ ਬਾਵਜੂਦ ਨੌਜਵਾਨ ਨੂੰ ਨਸ਼ੇ ਦੀ ਆਦਤ ਤੋਂ ਬਾਹਰ ਕੱਢਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਸੀ।

ਹਰਪ੍ਰੀਤ ਮਦੇਸ਼ਾ, ਪੰਜਾਬੀ ਜਾਗਰਣ, ਨਥਾਣਾ : ਨੇੜਲੇ ਪਿੰਡ ਪੂਹਲਾ ਵਿਖੇ ਐਤਵਾਰ ਦੀ ਦੇਰ ਰਾਤ 24 ਸਾਲਾ ਜਸਪਾਲ ਸਿੰਘ ਪੁੱਤਰ ਪ੍ਰਤਾਪ ਸਿੰਘ ਦੀ ਕਥਿਤ ਤੌਰ ’ਤੇ ਚਿੱਟੇ ਦੀ ਵਰਤੋਂ ਕਾਰਨ ਮੌਤ ਹੋ ਗਈ। ਜਸਪਾਲ ਸਿੰਘ ਦਾ ਵੱਡਾ ਭਰਾ ਸੰਦੀਪ ਸਿੰਘ (30) ਵੀ ਕਰੀਬ ਇਕ ਮਹੀਨਾ ਪਹਿਲਾਂ ਨਸ਼ੇ ਕਾਰਨ ਦਮ ਤੋੜ ਗਿਆ ਸੀ। ਇੱਕੋ ਪਰਿਵਾਰ ਵਿੱਚ ਮਹਿਜ਼ ਇਕ ਮਹੀਨੇ ਦੇ ਅੰਦਰ ਦੋ ਨੌਜਵਾਨਾਂ ਦੀ ਮੌਤ ਨੇ ਪਿੰਡ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਚਿੱਟਾ ਰੋਕੂ ਕਮੇਟੀ ਦੇ ਪ੍ਰਧਾਨ ਜੋਬਨਜੀਤ ਸਿੰਘ ਪੂਹਲਾ ਨੇ ਦੱਸਿਆ ਕਿ ਜਸਪਾਲ ਸਿੰਘ ਨੂੰ ਕਰੀਬ ਇਕ ਮਹੀਨਾ ਪਹਿਲਾਂ ਨਸ਼ਾ ਛੁਡਾਉਣ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ। ਪਰਿਵਾਰ ਆਰਥਿਕ ਤੌਰ ’ਤੇ ਕਮਜ਼ੋਰ ਹੋਣ ਦੇ ਬਾਵਜੂਦ ਨੌਜਵਾਨ ਨੂੰ ਨਸ਼ੇ ਦੀ ਆਦਤ ਤੋਂ ਬਾਹਰ ਕੱਢਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਸੀ।
ਇਲਾਜ ਦਾ ਕਰੀਬ ਇਕ ਲੱਖ ਰੁਪਏ ਦਾ ਬਿੱਲ ਵੀ ਪਰਿਵਾਰ ਨੇ ਲੋਕਾਂ ਤੋਂ ਪੈਸੇ ਉਧਾਰ ਲੈ ਕੇ ਅਦਾ ਕੀਤਾ ਸੀ। ਪਰਿਵਾਰ ਨੂੰ ਉਮੀਦਸੀ ਕਿ ਇਲਾਜ ਤੋਂ ਬਾਅਦ ਜਸਪਾਲ ਨਸ਼ੇ ਦੀ ਲਤ ਤੋਂ ਛੁਟਕਾਰਾ ਪਾ ਕੇ ਆਮ ਜ਼ਿੰਦਗੀ ਬਤੀਤ ਕਰੇਗਾ, ਪਰ ਨਸ਼ੇ ਦੀ ਆਦਤ ਆਖਰਕਾਰ ਉਸ ਲਈ ਜਾਨਲੇਵਾ ਸਾਬਤ ਹੋਈ। ਕਰੀਬ ਇੱਕ ਮਹੀਨਾ ਪਹਿਲਾਂ ਚਿੱਟੇ ਦੀ ਬਲੀ ਚੜ੍ਹਿਆ ਸੰਦੀਪ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਤੇ ਤਿੰਨ ਸਾਲ ਦੀਆਂ ਬੇਟੀਆਂ ਛੱਡ ਗਿਆ। ਉਸਦੀਆਂ ਦੋ ਭੈਣਾਂ ਵੀ ਅਜੇ ਕੁਆਰੀਆਂ ਹਨ। ਜੋਬਨਜੀਤ ਸਿੰਘ ਨੇ ਦਾਅਵਾ ਕੀਤਾ ਕਿ ਨਸ਼ਾ ਗਲੀ-ਗਲੀ ਪਹੁੰਚ ਰਿਹਾ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।