- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੀਪ ਨਗਰ ਰੇਲਵੇ ਫਾਟਕ ਨੇੜੇ ਮੌਕੇ ’ਤੇ ਬਹੁਤ ਹੀ ਦਰਦਨਾਕ ਦ੍ਰਿਸ਼ ਦੇਖਣ ਨੂੰ ਮਿਲਿਆ। ਸਹਾਰਾ ਟੀਮ ਨੇ ਤੁਰੰਤ ਥਾਣਾ ਜੀਆਰਪੀ ਨੂੰ ਘਟਨਾ ਦੀ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਜੀਆਰਪੀ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਕੇ ’ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਸ਼ੁਰੂ ਕੀਤੀ। ਇਸ ਦੌਰਾਨ ਸਹਾਰਾ ਟੀਮ ਵੱਲੋਂ ਰੇਲਵੇ ਟਰੈਕ ਦੇ ਆਸ-ਪਾਸ ਖਿੱਲਰੇ ਮ੍ਰਿਤਕ ਮਹਿਲਾ ਦੇ ਅੰਗਾਂ ਨੂੰ ਇਕੱਠਾ ਕਰਕੇ ਚਾਦਰ ਵਿੱਚ ਲਪੇਟਿਆ ਗਿਆ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ: ਸਥਾਨਕ ਦੀਪ ਨਗਰ ਨੇੜੇ ਬਠਿੰਡਾ-ਪਟਿਆਲਾ ਰੇਲਵੇ ਲਾਈਨ ’ਤੇ ਇਕ ਦਰਦਨਾਕ ਹਾਦਸੇ ਵਿਚ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਇਕ ਮਹਿਲਾ ਦੀ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਹਿਲਾ ਰੇਲਵੇ ਲਾਈਨ ਪਾਰ ਕਰ ਰਹੀ ਸੀ। ਇਸ ਦੌਰਾਨ ਉਹ ਬੰਦੇ ਭਾਰਤ ਐਕਸਪ੍ਰੈੱਸ ਦੀ ਲਪੇਟ ’ਚ ਆ ਗਈ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਲਾਸ਼ ਦੇ ਅੰਗ ਅੱਧਾ ਕਿਲੋਮੀਟਰ ਦੇ ਖੇਤਰ ਵਿੱਚ ਖਿੱਲਰ ਗਏ। ਘਟਨਾ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ, ਜਿਸ ’ਚ ਸੰਦੀਪ ਗਿੱਲ ਅਤੇ ਰਾਜਿੰਦਰ ਕੁਮਾਰ ਸਮੇਤ ਹੋਰ ਮੈਂਬਰ ਸ਼ਾਮਲ ਸਨ, ਦੋ ਐਂਬੂਲੈਂਸਾਂ ਲੈ ਕੇ ਘਟਨਾ ਸਥਾਨ ’ਤੇ ਪਹੁੰਚੀ। ਦੀਪ ਨਗਰ ਰੇਲਵੇ ਫਾਟਕ ਨੇੜੇ ਮੌਕੇ ’ਤੇ ਬਹੁਤ ਹੀ ਦਰਦਨਾਕ ਦ੍ਰਿਸ਼ ਦੇਖਣ ਨੂੰ ਮਿਲਿਆ। ਸਹਾਰਾ ਟੀਮ ਨੇ ਤੁਰੰਤ ਥਾਣਾ ਜੀਆਰਪੀ ਨੂੰ ਘਟਨਾ ਦੀ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਜੀਆਰਪੀ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਕੇ ’ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਸ਼ੁਰੂ ਕੀਤੀ। ਇਸ ਦੌਰਾਨ ਸਹਾਰਾ ਟੀਮ ਵੱਲੋਂ ਰੇਲਵੇ ਟਰੈਕ ਦੇ ਆਸ-ਪਾਸ ਖਿੱਲਰੇ ਮ੍ਰਿਤਕ ਮਹਿਲਾ ਦੇ ਅੰਗਾਂ ਨੂੰ ਇਕੱਠਾ ਕਰਕੇ ਚਾਦਰ ਵਿੱਚ ਲਪੇਟਿਆ ਗਿਆ। ਮ੍ਰਿਤਕ ਮਹਿਲਾ ਦੀ ਪਛਾਣ ਮੌਕੇ ’ਤੇ ਹੀ ਆਸ਼ਾ ਦੇਵੀ ਪਤਨੀ ਰਾਜੀਵ ਕੁਮਾਰ ਵਾਸੀ ਕਾਂਗੜਾ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਆਸ਼ਾ ਦੇਵੀ ਆਪਣੇ ਪੇਕੇ ਘਰ ਆਈ ਹੋਈ ਸੀ। ਉਹ ਮੰਦਰ ’ਚ ਪੂਜਾ ਕਰਨ ਤੋਂ ਬਾਅਦ ਵਾਪਸ ਆਪਣੇ ਘਰ ਜਾ ਰਹੀ ਸੀ। ਇਸ ਦੌਰਾਨ ਦੀਪ ਨਗਰ ਨੇੜੇ ਰੇਲਵੇ ਲਾਈਨ ਪਾਰ ਕਰਦੇ ਸਮੇਂ ਉਹ ਬੰਦੇ ਭਾਰਤ ਐਕਸਪ੍ਰੈੱਸ ਦੀ ਲਪੇਟ ਵਿੱਚ ਆ ਗਈ। ਜੀਆਰਪੀ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਸਹਾਰਾ ਜਨ ਸੇਵਾ ਦੀ ਟੀਮ ਨੇ ਮ੍ਰਿਤਕ ਮਹਿਲਾ ਦੀ ਲਾਸ਼ ਨੂੰ ਇਕੱਠਾ ਕਰਕੇ ਬਠਿੰਡਾ ਦੇ ਹਸਪਤਾਲ ਦੀ ਮੋਰਚਰੀ ’ਚ ਪਹੁੰਚਾਇਆ, ਜਿੱਥੇ ਲਾਸ਼ ਨੂੰ ਅਗਲੀ ਕਾਰਵਾਈ ਲਈ ਰੱਖਿਆ ਗਿਆ ਹੈ।