- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਸੰਦੀਪ ਗਿੱਲ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਥਾਣਾ ਥਰਮਲ ਪੁਲਿਸ ਨੂੰ ਜਾਣਕਾਰੀ ਦਿੱਤੀ। ਸੂਚਨਾ ਮਿਲਣ 'ਤੇ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਬਠਿੰਡਾ ਮਲੋਟ ਰੋਡ 'ਤੇ ਪੈਟਰੋਲ ਪੰਪ ਨੇੜੇ ਸ਼ਨੀਵਾਰ ਨੂੰ ਵਾਪਰੇ ਇਕ ਦਰਦਨਾਕ ਹਾਦਸੇ 'ਚ ਟਿੱਪਰ ਚਾਲਕ ਦੀ ਦਰਦਨਾਮ ਮੌਤ ਹੋ ਗਈ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਚਾਲਕ ਦੀ ਗਰਦਨ ਕੱਟੇ ਜਾਣ ਕਾਰਨ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਰਣ ਸਿੰਘ ਪੁੱਤਰ ਭਾਗੀਰਥ ਸਿੰਘ ਵਾਸੀ ਮੱਲਾਪੁਰ ਜ਼ਿਲ੍ਹਾ ਹਿਸਾਰ (ਹਰਿਆਣਾ) ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਰਣ ਸਿੰਘ ਆਪਣੇ ਟਿੱਪਰ ਦੀ ਲਿਫਟ ਵਿੱਚ ਆਈ ਖ਼ਰਾਬੀ ਦੀ ਜਾਂਚ ਕਰਨ ਲਈ ਵਾਹਨ ਦੇ ਹੇਠਾਂ ਗਿਆ ਸੀ। ਇਸ ਦੌਰਾਨ ਅਚਾਨਕ ਟਿੱਪਰ ਦੀ ਲਿਫਟ ਟੁੱਟ ਗਈ ਅਤੇ ਭਾਰੀ ਹਿੱਸਾ ਉਸ ਦੇ ਉੱਪਰ ਆ ਡਿੱਗਿਆ। ਹਾਦਸੇ ਵਿੱਚ ਉਸ ਦੀ ਗਰਦਨ ਸਿਰ ਨਾਲੋਂ ਵੱਖ ਹੋ ਗਈ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਸੰਦੀਪ ਗਿੱਲ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਥਾਣਾ ਥਰਮਲ ਪੁਲਿਸ ਨੂੰ ਜਾਣਕਾਰੀ ਦਿੱਤੀ।
ਸੂਚਨਾ ਮਿਲਣ 'ਤੇ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਦੀ ਮੌਜੂਦਗੀ ਵਿੱਚ ਸਹਾਰਾ ਟੀਮ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਪਹੁੰਚਾਇਆ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਹਾਦਸੇ ਦੀ ਜਾਣਕਾਰੀ ਦੇ ਦਿੱਤੀ ਹੈ।ਇਕ ਮਿਹਨਤੀ ਚਾਲਕ ਦੀ ਅਚਾਨਕ ਹੋਈ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।