- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇ ’ਤੇ ਖਾਲਸਾ ਮਾਰਕੀਟ ਨੇੜੇ ਕੈਂਟਰ ਅਤੇ ਟਰਾਲੇ ਵਿਚਕਾਰ ਭਿਆਨਕ ਟੱਕਰ ਹੋ ਗਈ। ਹਾਦਸੇ ਵਿੱਚ ਕੈਂਟਰ ਵਿੱਚ ਸਵਾਰ ਇੱਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਡਰਾਈਵਰ ਸਮੇਤ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।

ਗੁਰਤੇਜ਼ ਸਿੰਘੂ, ਪੰਜਾਬੀ ਜਾਗਰਣ, ਬਠਿੰਡਾ : ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇ ’ਤੇ ਖਾਲਸਾ ਮਾਰਕੀਟ ਨੇੜੇ ਕੈਂਟਰ ਅਤੇ ਟਰਾਲੇ ਵਿਚਕਾਰ ਭਿਆਨਕ ਟੱਕਰ ਹੋ ਗਈ। ਹਾਦਸੇ ਵਿੱਚ ਕੈਂਟਰ ਵਿੱਚ ਸਵਾਰ ਇੱਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਡਰਾਈਵਰ ਸਮੇਤ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।
ਜਾਣਕਾਰੀ ਅਨੁਸਾਰ ਕੈਂਟਰ ਚੰਡੀਗੜ੍ਹ ਤੋਂ ਬਠਿੰਡਾ ਵੱਲ ਆ ਰਿਹਾ ਸੀ। ਇਸ ਦੌਰਾਨ ਖਾਲਸਾ ਮਾਰਕੀਟ ਨੇੜੇ ਪੈਟਰੋਲ ਪੰਪ ਕੋਲ ਕੈਂਟਰ ਦੀ ਘੋੜਾ ਟਰਾਲੇ ਨਾਲ ਟੱਕਰ ਹੋ ਗਈ। ਟੱਕਰ ਕਾਰਨ ਕੈਂਟਰ ਵਿੱਚ ਸਵਾਰ ਤਿੰਨ ਵਿਅਕਤੀ ਹਾਦਸੇ ਦਾ ਸ਼ਿਕਾਰ ਹੋ ਗਏ।
ਹਾਦਸੇ ਵਿੱਚ ਕੈਂਟਰ ਚਲਾ ਰਹੇ ਮਨਪ੍ਰੀਤ ਸਿੰਘ (36) ਪੁੱਤਰ ਦਰਸ਼ਨ ਸਿੰਘ ਵਾਸੀ ਹਰਬੰਸ ਨਗਰ, ਗਲੀ ਨੰਬਰ 6, ਬਠਿੰਡਾ ਅਤੇ ਹੈਲਪਰ ਅਰਸ਼ਦੀਪ ਸਿੰਘ (24) ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਸੀਵੀਆਂ, ਜ਼ਿਲ੍ਹਾ ਬਠਿੰਡਾ ਗੰਭੀਰ ਜ਼ਖ਼ਮੀ ਹੋ ਗਏ। ਜਦਕਿ ਦੂਜੇ ਹੈਲਪਰ ਹਰਵਿੰਦਰ ਸਿੰਘ (30) ਪੁੱਤਰ ਹਰਮੇਲ ਸਿੰਘ ਵਾਸੀ ਪਿੰਡ ਮਹਿਮਾ ਸਰਕਾਰੀ, ਬਠਿੰਡਾ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਹਾਰਾ ਸਮਾਜ ਸੇਵਾ (ਰਜਿ.) ਦੀ ਐਂਬੂਲੈਂਸ ਮੌਕੇ ’ਤੇ ਪਹੁੰਚੀ। ਸਹਾਰਾ ਵਰਕਰਾਂ ਨੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਬਠਿੰਡਾ ਪਹੁੰਚਾਇਆ, ਜਿੱਥੇ ਉਨ੍ਹਾਂ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਪੁਲਿਸ ਵੱਲੋਂ ਹਾਦਸੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।