ਨਵਜੋਤ ਗੁਣੀ ਨੇ ਭਾਜਪਾ ਵਰਕਰਾਂ ਨਾਲ ਕੀਤੀ ਮੀਟਿੰਗ ਰਾਮਸਰਾ ਪਿੰਡ ਨੂੰ ਆਪਣਾ ਪਰਿਵਾਰ ਮੰਨਦਿਆਂ ਨਵਜੋਤ ਗੁਣੀ ਨੇ ਭਾਜਪਾ ਵਰਕਰਾਂ ਨਾਲ ਕੀਤੀ ਮੀਟਿੰਗ
Publish Date: Sat, 10 Oct 2026 05:48 PM (IST)
Updated Date: Sat, 10 Oct 2026 05:50 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਾ ਮੰਡੀ, ਭਾਰਤੀ ਜਨਤਾ ਪਾਰਟੀ ਵੱਲੋਂ ਹਲਕਾ ਤਲਵੰਡੀ ਸਾਬੋ ਦੇ ਪਿੰਡ ਰਾਮਸਰਾ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਭਾਜਪਾ ਦੇ ਹਲਕਾ ਇੰਚਾਰਜ ਨਵਜੋਤ ਸਿੰਘ ਗੁਣੀ, ਸੁਖਵਿੰਦਰ ਸਿੰਘ ਗੁਣੀ ਅਤੇ ਪਾਰਟੀ ਦੇ ਹੋਰ ਆਗੂ ਤੇ ਵਰਕਰ ਹਾਜ਼ਰ ਰਹੇ। ਮੀਟਿੰਗ ਵਿੱਚ ਵਿਕਸਿਤ ਭਾਰਤ ਸੰਕਲਪ ਅਭਿਆਨ ਨੂੰ ਅੱਗੇ ਵਧਾਉਣ ਅਤੇ ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਨਵਜੋਤ ਸਿੰਘ ਗੁਣੀ ਨੇ ਕਿਹਾ ਕਿ ਰਾਮਸਰਾ ਪਿੰਡ ਉਨ੍ਹਾਂ ਲਈ ਆਪਣੇ ਪਰਿਵਾਰ ਵਾਂਗ ਹੈ ਅਤੇ ਪਿੰਡ ਵਾਸੀਆਂ ਨਾਲ ਉਨ੍ਹਾਂ ਦੇ ਪੁਰਾਣੇ ਪਰਿਵਾਰਕ ਸਬੰਧ ਹਨ। ਉਨ੍ਹਾਂ ਕਿਹਾ ਕਿ ਸੁਖਵਿੰਦਰ ਸਿੰਘ ਗੁਣੀ ਦੀ ਪੜ੍ਹਾਈ ਸਰਦਾਰ ਕਰਤਾਰ ਸਿੰਘ ਲੀਡਰ ਦੇ ਪਰਿਵਾਰ ਵਿੱਚ ਹੋਈ ਸੀ। ਜਗਸੀਰ ਸਿੰਘ ਸਿੱਧੂ ਦਾ ਪਰਿਵਾਰ ਅਤੇ ਪੂਰਾ ਰਾਮਸਰਾ ਪਿੰਡ ਸ਼ੁਰੂ ਤੋਂ ਹੀ ਉਨ੍ਹਾਂ ਦੇ ਪਰਿਵਾਰ ਦੇ ਨੇੜੇ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਹਾਜ਼ਰ ਲੋਕਾਂ ਦਾ ਧੰਨਵਾਦ ਕਰਦਿਆਂ ਆਪਣੇ ਪੁੱਤਰ ਨੂੰ ਅਸ਼ੀਰਵਾਦ ਦੇਣ ਦੀ ਅਪੀਲ ਵੀ ਕੀਤੀ। ਮੀਟਿੰਗ ਦੌਰਾਨ ਪਿੰਡ ਦੇ ਪਤਵੰਤੇ ਅਤੇ ਭਾਜਪਾ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਇਸ ਮੌਕੇ ਸੁਖਵਿੰਦਰ ਸਿੰਘ ਗੁਣੀ ਗਾਟਵਾਲੀ, ਸਰਦਾਰ ਨੱਥਾ ਸਿੰਘ, ਸਾਬਕਾ ਸਰਪੰਚ ਜਗਸੀਰ ਸਿੰਘ, ਗੁਰਮੀਤ ਸਿੰਘ ਰਾਮਸਰਾ, ਦਰਸ਼ਨ ਸਿੰਘ, ਅਜਮੇਰ ਸਿੰਘ, ਸਾਬਕਾ ਸਰਪੰਚ ਸੁਰਜੀਤ ਸਿੰਘ, ਸਾਬਕਾ ਮੈਂਬਰ ਚੀਮਾ ਲਾਲ, ਮਾਤੂ ਰਾਮ, ਬੇਅੰਤ ਸਿੰਘ ਅਤੇ ਬਾਬੂ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।