
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

80ਵੇਂ ਆਜ਼ਾਦੀ ਦਿਵਸ ਮੌਕੇ ਦਸਮੇਸ਼ ਸਕੂਲ ਤਲਵੰਡੀ ਸਾਬੋ ਵਿਖੇ ਲਹਿਰਾਇਆ ਤਿਰੰਗਾ

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ
ਤਲਵੰਡੀ ਸਾਬੋ : ਦੇਸ਼ ਦੀ ਆਜ਼ਾਦੀ ਦੀ 80ਵੀਂ ਵਰ੍ਹੇਗੰਢ ਮੌਕੇ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ ਆਜ਼ਾਦੀ ਦਿਹਾੜਾ ਸ਼ਰਧਾ, ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ’ਚ ਐੱਸਡੀਐੱਮ ਤਲਵੰਡੀ ਸਾਬੋ ਵੀਰਪਾਲ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਇਆ।
ਇਸ ਮੌਕੇ ਤਹਿਸੀਲਦਾਰ ਰਵਿੰਦਰਜੀਤ ਸਿੰਘ, ਕਾਰਜਸਾਧਕ ਅਫਸਰ ਨਗਰ ਕੌਂਸਲ ਵਿਪਿਨ ਕੁਮਾਰ, ਬੀਡੀਪੀਓ ਹਰਬੰਸ ਸਿੰਘ, ਡੀਐੱਸਪੀ ਜਸਜੋਤ ਸਿੰਘ, ਥਾਣਾ ਮੁਖੀ ਅਮਰੀਕ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਮੁਲਾਜ਼ਮ, ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ। ਤਿਰੰਗਾ ਲਹਿਰਾਉਣ ਉਪਰੰਤ ਬੰਦੇ ਮਾਤਰਮ ਤੇ ਰਾਸ਼ਟਰੀ ਗੀਤ ਨਾਲ ਸਮਾਗਮ ਦੀ ਸ਼ੁਰੂਆਤ ਹੋਈ।
ਇਸ ਤੋਂ ਬਾਅਦ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਐੱਸਡੀਐੱਮ ਵੀਰਪਾਲ ਕੌਰ ਨੇ ਪਰੇਡ ਦਾ ਨਿਰੀਖਣ ਕਰ ਕੇ ਵੱਖ-ਵੱਖ ਟੁਕੜੀਆਂ ਦੀ ਸਲਾਮੀ ਸਵੀਕਾਰ ਕੀਤੀ। ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਗਿੱਧਾ, ਭੰਗੜਾ ਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਤੇ ਵੱਖ-ਵੱਖ ਖੇਤਰਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਐੱਸਡੀਐੱਮ ਵੀਰਪਾਲ ਕੌਰ ਨੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇਸ਼ ਭਗਤੀ ਦੇ ਜੋਸ਼ ਨਾਲ ਸੰਪੰਨ ਹੋਇਆ।