ਪੱਤਰ ਪ੍ੇਰਕ, ਨਥਾਣਾ : ਨਥਾਣਾ ਪੁਲਸ ਨੇ ਦੋ ਵਿਅਕਤੀਆਂ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂੁ ਕਰ ਲਿਆ ਹੈ। ਪੁਲਸ ਨੇ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਸ ਨੇ ਪਿੰਡ ਪੂੁਹਲਾ ਵਿਖੇ ਗੁਪਤ ਸੂਤਰਾਂ ਦੇ ਅਧਾਰ 'ਤੇ ਛਾਪੇਮਾਰੀ ਕਰਕੇ 100 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਫੜ ਲਿਆ ਹੈ। ਪੁਲਸ ਨੇ ਇਨ੍ਹਾਂ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਮਲਕੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪੂਹਲਾ ਅਤੇ ਕਲਦੀਪ ਸਿੰਘ ਪੁੱਤਰ ਕੋਰਾ ਸਿੰਘ ਵਾਸੀ ਭੈਣੀ ਵਜ਼ੋਂ ਕੀਤੀ ਹੈ।