ਪੱਤਰ ਪ੍ਰੇਰਕ, ਬਿਠੰਡਾ : ਜ਼ਿਲ੍ਹਾ ਪੁਲਿਸ ਨੇ ਨਾਜਾਇਜ਼ ਸ਼ਰਾਬ, ਨਸ਼ੀਲੀ ਦਵਾਈ ਅਤੇ ਅਫੀਮ ਬਰਾਮਦ ਕਰਕੇ ਛੇ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਥਾਣਾ ਮੌੜ ਦੇ ਹੌਲਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਮੌੜ ਖ਼ੁਰਦ ਵਿਖੇ ਲਾਏ ਨਾਕੇ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ ਚਾਰ ਡੱਬੇ ਨਾਜਾਇਜ਼ ਸ਼ਰਾਬ ਦੇ ਬਰਾਮਦ ਹੋਏ। ਫੜੇ ਗਏ ਕਥਿਤ ਦੋਸ਼ੀ ਦੀ ਪਛਾਣ ਸੇਮਾ ਸਿੰਘ ਵਾਸੀ ਮੌੜ ਖ਼ੁਰਦ ਵਜੋਂ ਹੋਈ ਹੈ। ਥਾਣਾ ਸਿਵਲ ਲਾਈਨ ਦੇ ਹੌਲਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਸਥਾਨਕ ਭਾਗੂ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ। ਫੜੇ ਗਏ ਕਥਿਤ ਦੋਸ਼ੀ ਦੀ ਪਛਾਣ ਬਲਦੇਵ ਸਿੰਘ ਵਾਸੀ ਧੋਬੀਆਣਾ ਬਸਤੀ ਵਜੋਂ ਹੋਈ ਹੈ। ਇਕ ਹੋਰ ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਹੌਲਦਾਰ ਕਾਕਾ ਸਿੰਘ ਨੇ ਦੱਸਿਆ ਕਿ ਸਥਾਨਕ ਦਾਣਾ ਮੰਡੀ ਕੋਲੋਂ ਐਕਟਿਵਾ ਸਵਾਰ ਦੋ ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰਕੇ ਨਸ਼ੀਲੀ ਦਵਾਈ ਦੀਆਂ 105 ਸ਼ੀਸ਼ੀਆਂ ਬਰਾਮਦ ਕੀਤੀਆਂ ਗਈਆਂ ਹਨ। ਫੜੇ ਗਏ ਕਥਿਤ ਦੋਸ਼ੀਆਂ ਦੀ ਪਛਾਣ ਹਨੀ ਸਿੰਘ ਵਾਸੀ ਅਜੀਤ ਰੋਡ ਤੇ ਮੁਹੰਮਦ ਇਫਰਾਨ ਖਾਨ ਵਾਸੀ ਮੈਹਣਾ ਚੌਕ ਵਜੋਂ ਹੋਈ ਹੈ। ਅਫੀਮ ਬਰਾਮਦ ਕਰਨ ਦੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਰਾਮਪੁਰਾ ਦੇ ਏਐੱਸਆਈ ਬਲਜੀਤਪਾਲ ਸਿੰਘ ਨੇ ਦੱਸਿਆ ਕਿ ਪਿੰਡ ਜੈਦ ਦੇ ਡਰੇਨ ਪੁਲ ਕੋਲ ਕੀਤੀ ਜਾ ਰਹੀ ਗਸ਼ਤ ਦੌਰਾਨ ਮੋਟਰਸਾਈਕਲ ਸਵਾਰ ਇਕ ਵਿਅਕਤੀ ਨੰੂ ਸ਼ੱਕ ਦੇ ਅਧਾਰ 'ਤੇ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 50 ਗ੍ਰਾਮ ਅਫੀਮ ਬਰਾਮਦ ਕੀਤੀ ਗਈ, ਜਿਸ ਦੀ ਪਛਾਣ ਜਗਤਾਰ ਸਿੰਘ ਵਾਸੀ ਪਿੰਡ ਰੜ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ।