ਦੀਪਕ ਸ਼ਰਮਾ, ਬਠਿੰਡਾ : ਪੁਲਿਸ ਨੇ 2 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਨਸ਼ੀਲੀਆਂ ਦਵਾਈਆਂ ਤੇ ਲਾਹਣ ਬਰਾਮਦ ਕੀਤੀ ਹੈ। ਮੁਲਜ਼ਮਾਂ ਖ਼ਲਿਾਫ਼ ਵੱਖ-ਵੱਖ ਥਾਣਿਆਂ ਵਿਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਥਾਣਾ ਸੰਗਤ ਦੀ ਪੁਲਿਸ ਨੇ ਨਸ਼ੀਲੀਆਂ ਦਵਾਈਆਂ ਸਮੇਤ ਇਕ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ। ਇਸ ਸਬੰਧੀ ਪੱਥਰਾਲਾ ਪੁਲਿਸ ਚੌਂਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਹੈ ਕਿ ਪਿੰਡ ਪੱਥਰਾਲਾ ਕੋਲ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਨਸ਼ੀਲੀ ਦਵਾਈ ਦੀਆਂ 35 ਸ਼ੀਸ਼ੀਆ ਅਤੇ 350 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਮੁਲਜ਼ਮ ਦੀ ਪਛਾਣ ਰਾਹੁਲ ਸ਼ਰਮਾ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਇਸੇ ਤਰਾਂ੍ਹ ਥਾਣਾ ਬਾਲਿਆਂਵਾਲੀ ਦੇ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਹੈ ਕਿ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਹੋਇਆ ਜੀਵਨ ਸਿੰਘ ਵਾਸੀ ਬਾਲਿਆਂਵਾਲੀ ਨੂੰ ਗਿ੍ਫ਼ਤਾਰ ਕਰਕੇ 25 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ।
ਨਸ਼ੀਲੀਆਂ ਦਵਾਈਆਂ ਅਤੇ ਲਾਹਣ ਸਮੇਤ ਦੋ ਗਿ੍ਫ਼ਤਾਰ
Publish Date:Fri, 31 Mar 2023 04:41 PM (IST)
