ਹਾਦਸੇ ਦੌਰਾਨ ਗੱਡੀ ਚਾਲਕ ਸੜਕ ’ਤੇ ਡਿੱਗ ਪਿਆ ਤੇ ਪਿੱਛੋਂ ਆ ਰਹੀ ਗੱਡੀ ਨੇ ਉਸ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਰਾਤ ਹੋਣ ਕਾਰਨ ਗੱਡੀਆਂ ਲਾਸ਼ ਤੋਂ ਲੰਘਦੀਆਂ ਰਹੀਆਂ। ਗੱਡੀ ਦਾ ਸਹਾਇਕ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਜਨਸੇਵਾ ਦੀ ਲਾਈਫ਼ ਸੇਵਿੰਗ ਟੀਮ ਤੇ ਥਾਣਾ ਕੋਟਫੱਤਾ ਦੀ ਪੁਲਿਸ ਮੌਕੇ ’ਤੇ ਪਹੁੰਚੀ। ਸਹਾਇਕ ਚਾਲਕ ਨੂੰ 108 ਐਂਬੂਲੈਂਸ ਰਾਹੀਂ ਬਠਿੰਡਾ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਸ ਨੂੰ ਮਿ੍ਤਕ ਐਲਾਨ ਕਰ ਦਿੱਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਮਹਿੰਦਰਾ ਪਿਕਅੱਪ ਫ਼ਰੀਦਕੋਟ ਤੋਂ ਬਠਿੰਡਾ ਹੋ ਕੇ ਮਾਨਸਾ ਜਾ ਰਹੀ ਸੀ। ਗੱਡੀ ’ਚ ਬਿਜਲੀ ਦੀਆਂ ਤਾਰਾਂ ਲੱਦੀਆਂ ਹੋਈਆਂ ਸਨ। ਪਿਕਅੱਪ ’ਚੋਂ ਕੈਸ਼ ਅਤੇ ਗੱਡੀ ਦੇ ਕਾਗਜ਼ਾਤ ਗਾਇਬ ਸਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮ੍ਰਿਤਕਾਂ ਦੀ ਸ਼ਨਾਖ਼ਤ ਬੀਰਬਲ ਸ਼ਰਮਾ (38) ਵਾਸੀ ਸਿੱਧੂ ਹਸਪਤਾਲ ਵਾਲੀ ਗਲੀ ਮਾਨਸਾ ਅਤੇ ਪ੍ਰੇਮ ਕੁਮਾਰ (30) ਵਾਸੀ ਸੁਨਾਮ ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ।
Posted By: Jagjit Singh