ਪੱਤਰ ਪੇ੍ਰਕ, ਬਠਿੰਡਾ : ਬਰਨਾਲਾ ਬਾਈਪਾਸ 'ਤੇ ਤੇਜ਼ ਰਫਤਾਰ ਕਾਰ ਦੀ ਟੱਕਰ ਨਾਲ ਸਕੂਟਰੀ ਸਵਾਰ ਪਿਓ-ਪੁੱਤ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਪੁਲਿਸ ਨੇ ਪੀੜਤ ਵਿਅਕਤੀਆਂ ਦੀ ਸ਼ਿਕਾਇਤ 'ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਏਐੱਸਆਈ ਜਗਦੇਵ ਸਿੰਘ ਨੇ ਦੱਸਿਆ ਕਿ ਤਰੁਣ ਬਾਂਸਲ ਵਾਸੀ ਸ਼ਕਤੀ ਨਗਰ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ਅਤੇ ਉਸ ਦਾ ਪਿਤਾ ਸੱਤਪਾਲ ਬਾਂਸਲ ਬੱਸ ਸਟੈਂਡ ਵੱਲ ਜਾ ਰਹੇ ਸਨ। ਜਦ ਉਹ ਬਰਨਾਲਾ ਬਾਈਪਾਸ 'ਤੇ ਵਿਸ਼ਵਕਰਮਾ ਮਾਰਕੀਟ ਦੀਆਂ ਪੱਤੀਆਂ ਕੋਲ ਪਹੁੰਚੇ ਤਾਂ ਇਕ ਤੇਜ਼ ਰਫਤਾਰ ਕਾਰ ਨੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਅਤੇ ਉਸ ਦਾ ਪਿਤਾ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤਰੁਣ ਬਾਂਸਲ ਦੀ ਸ਼ਿਕਾਇਤ 'ਤੇ ਅਣਪਛਾਤੇ ਕਾਰ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ।