ਦੀਪਕ ਸ਼ਰਮਾ, ਬਠਿੰਡਾ : ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਵੱਲੋਂ ਮੋਬਾਈਲ ਫੋਨ ਦੀ ਵਰਤੋਂ ਕਰਨ ਦੇ ਮਾਮਲੇ ਲਗਾਤਾਰ ਸਾਹਮਣੇ ਆਉਂਦੇ ਰਹੇ ਹਨ। ਭਾਵੇਂ ਜੇਲ੍ਹ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਮੋਬਾਈਲ ਫੋਨ ਬਰਾਮਦ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਜੇਲ੍ਹ ਵਿੱਚ ਮੋਬਾਈਲ ਫੋਨ ਦੀ ਵਰਤੋਂ ਲਗਾਤਾਰ ਹੋ ਰਹੀ ਹੈ। ਸ਼ੁੱਕਰਵਾਰ ਨੂੰ ਵੀ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਜ਼ਮੀਨ ਵਿੱਚ ਦੱਬੇ ਹੋਏ ਦੋ ਮੋਬਾਈਲ ਫੋਨ ਬਰਾਮਦ ਕਿਤੇ ਗਏ।ਇਸ ਸਬੰਧੀ ਥਾਣਾ ਕੈਂਟ ਦੀ ਪੁਲਿਸ ਨੇ ਅਣਪਛਾਤੇ ਵਿਅਕੀਆਂ ਖਿਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਏਐੱਸਆਈ ਬਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਲਰਾਜ ਸਿੰਘ ਨੇ ਸ਼ਿਕਾਇਤ ਦਰਜ ਕਰਾਈ ਹੈ ਕਿ ਦਸ ਜੁਲਾਈ ਨੂੰ ਜੇਲ੍ਹ ਵਿੱਚ ਤਲਾਸ਼ੀ ਮਹਿੰਮ ਚਲਾਈ ਗਈ ਸੀ। ਇਸ ਦੌਰਾਨ ਵਾਰਡ ਨੰਬਰ ਛੇ ਦੇ ਵਿੱਚੋਂ ਇੱਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ। ਉਕਤ ਮੋਬਾਈਲ ਫੋਨ ਜ਼ਮੀਨ ਦੇ ਥੱਲੇ ਦੱਬ ਕੇ ਲੁਕੋਇਆ ਹੋਇਆ ਸੀ ਇਸੇ ਤਰ੍ਹਾਂ ਵਾਰਡ ਨੰਬਰ ਪੰਜ ਦੀ ਹਵਾਲਾਤ ਚੈੱਕ ਕੀਤੀ ਗਈ ਤਾਂ ਬੈਰਕ ਨੰਬਰ ਚਾਰ ਦੇ ਪਿਛਲੇ ਪਾਸੋਂ ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੇਲ ਪ੍ਰਸ਼ਾਸਨ ਵੱਲੋਂ ਮਿਲੇ ਪੱਤਰ ਦੇ ਆਧਾਰ 'ਤੇ ਅਣਪਛਾਤੇ ਹਵਾਲਾਤੀਆਂ ਖਿਲਾਫ ਪਰਚਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Posted By: Ramanjit Kaur