ਲੁੱਟ-ਖੋਹ ਕਰਨ ਵਾਲੇ ਦੋ ਵਿਅਕਤੀ ਕਾਬੂ
ਪੁਲਿਸ ਨੇ ਮਾਮਲੇ ਦੀ ਜਾਂਚ ਕਰਦਿਆਂ ਪਿੰਡ ਮਹਿਮਾ ਸਰਜਾ ਵਾਸੀ ਗੁਰਬਾਜ ਸਿੰਘ ਅਤੇ ਸੁਖਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 18 ਹਜ਼ਾਰ ਰੁਪਏ ਨਕਦ ਅਤੇ ਕਾਰ ਬਰਾਮਦ ਕੀਤੀ ਹੈ। ਤੀਜੇ ਮੁਲਜ਼ਮ ਸੁਖਬੀਰ ਸਿੰਘ ਦੀ ਗ੍ਰਿਫ਼ਤਾਰੀ ਬਾਕੀ ਹੈ। ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਕਰ ਰਹੇ ਹਨ।
Publish Date: Wed, 19 Aug 2026 04:17 PM (IST)
Updated Date: Wed, 19 Aug 2026 04:18 PM (IST)
ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ ਬਠਿੰਡਾ। ਬਠਿੰਡਾ ਵਿਚ ਇਕ ਵਿਅਕਤੀ ਤੋਂ ਨਕਦੀ ਅਤੇ ਐਕਟਿਵਾ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਿਨ੍ਹਾਂ ਵਿਚੋਂ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਥਾਣਾ ਥਰਮਲ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕ੍ਰਿਸ਼ਨਾ ਨਗਰ ਮਲੋਟ ਵਾਸੀ ਲਖਬੀਰ ਕੁਮਾਰ ਨੇ ਦੱਸਿਆ ਕਿ ਕੁਝ ਵਿਅਕਤੀ ਕਾਰ ਵਿਚ ਆਏ ਅਤੇ ਉਸ ਕੋਲੋਂ 85 ਹਜ਼ਾਰ ਰੁਪਏ ਨਕਦ ਅਤੇ ਐਕਟਿਵਾ ਖੋਹ ਕੇ ਲੈ ਗਏ। ਪੁਲਿਸ ਨੇ ਮਾਮਲੇ ਦੀ ਜਾਂਚ ਕਰਦਿਆਂ ਪਿੰਡ ਮਹਿਮਾ ਸਰਜਾ ਵਾਸੀ ਗੁਰਬਾਜ ਸਿੰਘ ਅਤੇ ਸੁਖਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 18 ਹਜ਼ਾਰ ਰੁਪਏ ਨਕਦ ਅਤੇ ਕਾਰ ਬਰਾਮਦ ਕੀਤੀ ਹੈ। ਤੀਜੇ ਮੁਲਜ਼ਮ ਸੁਖਬੀਰ ਸਿੰਘ ਦੀ ਗ੍ਰਿਫ਼ਤਾਰੀ ਬਾਕੀ ਹੈ। ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਕਰ ਰਹੇ ਹਨ।