ਸੁਖਜਿੰਦਰ ਸਿੰਘ ਰੋਮਾਣਾ, ਸੰਗਤ ਮੰਡੀ : ਜ਼ਿਲ੍ਹਾ ਬਠਿੰਡਾ ਦੇ ਪਿੰਡ ਭਗਵਾਨਗੜ੍ਹ ਵਿਖੇ ਬੀਤੇ ਦਿਨੀਂ ਹੋਈ ਜ਼ਬਰ ਜਨਾਹ ਦੀ ਘਟਨਾ ਦੇ ਚਾਰ ਮੁਲਜ਼ਮਾਂ ਵਿੱਚੋਂ ਦੋ ਨੂੰ ਬੀਤੀ ਰਾਤ ਸੰਗਤ ਪੁਲਿਸ ਵੱਲੋਂ ਗਿਫ਼ਤਾਰ ਕਰ ਲਿਆ ਗਿਆ ਹੈ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੰਗਤ ਦੇ ਮੁੱਖ ਅਫ਼ਸਰ ਗੌਰਵਬੰਸ਼ ਸਿੰਘ ਨੇ ਦੱਸਿਆ ਕਿ ਜਬਰ ਜਨਾਹ ਦੇ ਮਾਮਲੇ ਵਿਚ ਸ਼ਾਮਲ ਚਾਰਾਂ ਵਿੱਚੋਂ ਦੋ ਮੁਲਜ਼ਮਾਂ, ਜਸਵਿੰਦਰ ਸਿੰਘ ਪੁੱਤਰ ਕੇਵਲ ਸਿੰਘ ਅਤੇ ਦਿਆਲ ਸਿੰਘ ਪੁੱਤਰ ਲੀਲਾ ਸਿੰਘ ਦੋਵੇਂ ਵਾਸੀ ਪਿੰਡ ਭਗਵਾਨਗੜ੍ਹ ਨੂੰ ਬੀਤੀ ਰਾਤ ਸੰਗਤ ਕੈਂਚੀਆਂ ਕੋਲੋਂ ਗਿ੍ਫਤਾਰ ਕਰ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਦੂਜੇ ਮੁਲਜ਼ਮ ਅੰਮਿ੍ਤਪਾਲ ਸਿੰਘ ਪੁੱਤਰ ਮੰਗਾ ਸਿੰਘ ਅਤੇ ਉਸ ਦਾ ਪਿਤਾ ਮੰਗਾ ਸਿੰਘ ਪੁੱਤਰ ਜੰਟਾ ਸਿੰਘ ਵਾਸੀ ਤਿਉਣਾ ਅਜੇ ਫ਼ਰਾਰ ਹਨ ਪਰ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਵੱਖ-ਵੱਖ ਟੀਮਾਂ ਬਣਾ ਕੇ ਭਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਵੀ ਗਿ੍ਫ਼ਤਾਰ ਕਰ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸੰਗਤ ਪੁਲਿਸ ਵੱਲੋਂ ਮੁਲਜ਼ਮਾਂ 'ਤੇ ਅਗਵਾ ਅਤੇ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ ਕਿਉਂਕਿ ਪੀੜਤ ਲੜਕੀਆਂ ਦੇ ਬਾਪ ਵੱਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਦੀ ਜਾਂਚ ਜੀਆਰਪੀ ਪਿੁਲਸ ਰਾਮਾਂ ਮੰਡੀ ਵੱਲੋਂ ਕੀਤੀ ਜਾ ਰਹੀ ਹੈ ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪਿੰਡ ਦੀਆਂ ਦੋ ਨਾਬਾਲਗ ਲੜਕੀਆਂ ਨੂੰ ਉਕਤ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਬਹਿਲਾ ਫੁਸਲਾ ਕੇ ਤਿਉਣਾ ਪਿੰਡ ਵਿਖੇ ਜਬਰ ਜਨਾਹ ਕੀਤਾ ਗਿਆ ਸੀ ਪਰ ਪੁਲਿਸ ਦੀ ਿਢੱਲੀ ਕਾਰਗੁਜ਼ਾਰੀ ਅਤੇ ਮੁਲਜ਼ਮਾਂ ਵੱਲੋਂ ਧਮਕੀਆਂ ਮਿਲਣ ਤੋਂ ਬਾਅਦ ਪੀੜਤ ਲੜਕੀਆਂ ਦੇ ਬਾਪ ਬੱਗਾ ਸਿੰਘ ਨੇ ਰੇਲ ਗੱਡੀ ਹੇਠ ਆ ਕੇ ਆਤਮਹੱਤਿਆ ਕਰ ਲਈ ਸੀ।