ਪੰਜਾਬੀ ਜਾਗਰਣ ਪ੍ਰਤੀਨਿਧੀ, ਬਠਿੰਡਾ : ਬਠਿੰਡਾ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਦੀ ਪੁਲਿਸ ਨੇ 9 ਹਜ਼ਾਰ ਨਸ਼ੇ ਦੀਆਂ ਗੋਲੀਆਂ ਸਮੇਤ ਦੋ ਜਣਿਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧ ਵਿਚ ਥਾਣਾ ਬਾਲਿਆਂਵਾਲੀ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਪਿੰਡ ਵਿਚ ਕੀਤੀ ਗਈ ਛਾਪੇਮਾਰੀ ਦੌਰਾਨ ਇਕ ਵਿਅਕਤੀ ਕੋਲੋਂ 5 ਹਜ਼ਾਰ ਨਸ਼ੇ ਦੀਆਂ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ। ਇਸ ਦੀ ਪਛਾਣ ਪਿੰਡ ਢੱਡੇ ਦੇ ਮਨਪ੍ਰਰੀਤ ਸਿੰਘ ਵੱਜੋਂ ਹੋਈ ਹੈ। ਇਸ ਦੇ ਇਲਾਵਾ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਰਾਜਵੀਰ ਸਿੰਘ ਨੇ ਪਿੰਡ ਪਥਰਾਲਾ ਦੇ ਬਲਵਿੰਦਰ ਸਿੰਘ ਨੂੰ ਕਾਬੂ ਕਰ ਉਸ ਦੇ ਕੋਲੋਂ 4 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਦੋਨੋਂ ਮਾਮਲਿਆਂ ਵਿਚ ਕਥਿੱਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।