ਪੱਤਰ ਪ੍ਰਰੇਰਕ, ਬਠਿੰਡਾ : ਥਾਣਾ ਫੂਲ ਦੀ ਪੁਲਿਸ ਨੇ ਕਾਰ ਸਵਾਰ ਇਕ ਵਿਅਕਤੀ ਨੂੰ ਗਿ੍ਫਤਾਰ ਕਰ ਕੇ 36 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਅਧਾਰ 'ਤੇ ਕਥਿਤ ਦੋਸ਼ੀ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਏਐਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਆਲੀਕੇ ਦੇ ਸੂਏ ਦੇ ਪੁਲ 'ਤੇ ਲਾਏ ਨਾਕੇ ਦੌਰਾਨ ਇਕ ਕਾਰ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਕਾਰ ਵਿਚੋਂ 36 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਸ ਅਧਾਰ 'ਤੇ ਕਾਰ ਸਵਾਰ ਨਿਤੀਸ਼ ਕੁਮਾਰ ਵਾਸੀ ਰਾਮਪੁਰਾ ਮੰਡੀ ਨੂੰ ਗਿ੍ਫਤਾਰ ਕਰਕੇ ਪਰਚਾ ਦਰਜ ਕੀਤਾ ਗਿਆ ਹੈ।