ਬੀਆਰਸੀ ਸਕੂਲ ਦੇ ਦੋ ਖਿਡਾਰੀ ਸਟੇਟ ਪੱਧਰੀ ਮੁਕਾਬਲੇ ਲਈ ਚੁਣੇ
ਬੀਆਰਸੀ ਸਕੂਲ ਦੇ ਦੋ ਖਿਡਾਰੀ ਸਟੇਟ ਪੱਧਰੀ ਮੁਕਾਬਲੇ ਲਈ ਚੁਣੇ
Publish Date: Sat, 17 Oct 2026 04:21 PM (IST)
Updated Date: Sat, 17 Oct 2026 04:24 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਬੀਆਰਸੀ ਕਾਨਵੈਂਟ ਸਕੂਲ ਸਮਾਧ ਭਾਈ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰਾਇਮਰੀ ਵਰਗ ਦੇ ਅੰਡਰ-11 ਮੁਕਾਬਲਿਆਂ ਵਿਚ ਸਕੂਲ ਦੀ ਵਿਦਿਆਰਥਣ ਪਰਮੀਤ ਕੌਰ ਜਮਾਤ ਤੀਜੀ ਅਤੇ ਪਵਦੀਪ ਸਿੰਘ ਜਮਾਤ ਪੰਜਵੀਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਕਰਕੇ ਦੋਹੇ ਵਿਦਿਆਰਥੀਆਂ ਦੀ ਸਟੇਟ ਪੱਧਰੀ ਮੁਕਾਬਲੇ ਲਈ ਚੋਣ ਕੀਤੀ ਗਈ। ਹੁਣ ਪਰਮੀਤ ਕੌਰ ਅਤੇ ਪਵਦੀਪ ਸਿੰਘ ਸਟੇਟ ਪੱਧਰੀ ਮੁਕਾਬਲੇ ਵਿਚ ਆਪਣੇ ਜੌਹਰ ਵਿਖਾਉਣਗੀਆ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਲਾਭ ਸਿੰਘ ਖੋਖਰ, ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ ਅਤੇ ਪ੍ਰਿੰਸੀਪਲ ਸ੍ਰੀਮਤੀ ਕਿਰਨਾ ਰਾਣੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਡੀ.ਪੀ.ਈ. ਜਸਦੀਪ ਸਿੰਘ, ਮਹਾਂਵੀਰ ਅਤੇ ਕੋਚ ਨਿਰਮਲ ਸਿੰਘ ਪੱਤੋ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਮਿਹਨਤ ਅਤੇ ਲਗਨ ਨਾਲ ਖੇਡਾਂ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।