ਬਠਿੰਡਾ ’ਚ ਦੋ ਸੜਕ ਹਾਦਸੇ, ਬਾਈਕ ਸਵਾਰ ਦੀਆਂ ਲੱਤਾਂ ਟੁੱਟੀਆਂ
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਾਲੰਟੀਅਰ ਆਕਾਸ਼ ਗਰਗ ਅਤੇ ਹਰਮਨਵੀਰ ਸਿੰਘ ਜੋਹਲ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ।
Publish Date: Mon, 14 Sep 2026 04:48 PM (IST)
Updated Date: Mon, 14 Sep 2026 04:50 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ। ਬਠਿੰਡਾ ਸ਼ਹਿਰ ’ਚ ਸੋਮਵਾਰ ਰਾਤ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ ਤਿੰਨ ਲੋਕ ਜ਼ਖ਼ਮੀ ਹੋ ਗਏ। ਪਹਿਲਾ ਹਾਦਸਾ ਹਨੂੰਮਾਨ ਚੌਕ ਵਿਖੇ ਵਾਪਰਿਆ, ਜਿੱਥੇ ਸਕਾਰਪੀਓ ਗੱਡੀ ਦੀ ਟੱਕਰ ਨਾਲ ਬਾਈਕ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਾਦਸੇ ਵਿਚ ਉਸ ਦੀਆਂ ਲੱਤਾਂ ਦੀਆਂ ਹੱਡੀਆਂ ਟੁੱਟ ਗਈਆਂ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਾਲੰਟੀਅਰ ਆਕਾਸ਼ ਗਰਗ ਅਤੇ ਹਰਮਨਵੀਰ ਸਿੰਘ ਜੋਹਲ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ।
ਜ਼ਖ਼ਮੀ ਦੀ ਪਛਾਣ ਸੰਜੇ ਸ਼ਰਮਾ (50) ਪੁੱਤਰ ਅਵਦੇਸ਼ ਸ਼ਰਮਾ, ਵਾਸੀ ਜਨਤਾ ਨਗਰ, ਬਠਿੰਡਾ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸੇ ਦੌਰਾਨ ਮੇਲਾ ਰਾਮ ਰੋਡ ’ਤੇ ਵੀ ਇੱਕ ਸੜਕ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਬਾਈਕ ਸਵਾਰ ਭੈਣ-ਭਰਾ ਜ਼ਖ਼ਮੀ ਹੋ ਗਏ। ਹਾਦਸੇ ਵਿੱਚ ਜ਼ਖ਼ਮੀਆਂ ਦੀ ਪਛਾਣ ਸਤਨਾਮ ਸਿੰਘ (20) ਅਤੇ ਗਗਨਦੀਪ ਕੌਰ (21) ਵਾਸੀ ਕਾਲਾ ਸਿੰਘ ਸਿੱਧੂ ਕਾਲੋਨੀ, ਰਾਮਬਾਗ ਰੋਡ, ਬਠਿੰਡਾ ਵਜੋਂ ਹੋਈ ਹੈ। ਦੋਵਾਂ ਨੂੰ ਹਾਦਸੇ ਤੋਂ ਬਾਅਦ ਇਲਾਜ ਲਈ ਹਸਪਤਾਲ ਲਿਜਾਇਆ ਗਿਆ।