ਖ਼ਾਲਸਾ ਕਾਲਜ ’ਚ ਦੋ ਰੋਜ਼ਾ ਪ੍ਰੋਗਰਾਮ ਕਰਵਾਇਆ ਖ਼ਾਲਸਾ ਕਾਲਜ ’ਚ ਦੋ ਰੋਜ਼ਾ ਪ੍ਰੋਗਰਾਮ ਕਰਵਾਇਆ
Publish Date: Wed, 25 Nov 2026 04:50 PM (IST)
Updated Date: Wed, 25 Nov 2026 04:52 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਤੇ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਆਨਰੇਰੀ ਸਕੱਤਰ ਕਾਲਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਦੇ ਕਾਮਰਸ ਵਿਭਾਗ ਵੱਲੋਂ ਆਈਕਿਊਏਸੀ ਦੇ ਸਹਿਯੋਗ ਨਾਲ ‘ਸਕਿਓਰਿਟੀਜ਼ ਮਾਰਕੀਟਸ ਪ੍ਰੋਗਰਾਮ’ ਵਿਸ਼ੇ ’ਤੇ ਦੋ ਰੋਜ਼ਾ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਐੱਨਆਈਐੱਸਐੱਮ ਤੋਂ ਰਿਸੋਰਸ ਪਰਸਨ ਵਜੋਂ ਪਹੁੰਚੇ ਅਸ਼ੋਕ ਸਿੰਗਲਾ ਲੁਧਿਆਣਾ ਨੇ ਵਿਦਿਆਰਥੀਆਂ ਨੂੰ ਸਕਿਓਰਿਟੀਜ਼ ਮਾਰਕੀਟ, ਵਿੱਤੀ ਸਾਖਰਤਾ, ਨਿਵੇਸ਼ ਦੀਆਂ ਵਿਹਾਰਕ ਧਾਰਨਾਵਾਂ ਅਤੇ ਵਿੱਤੀ ਖੇਤਰ ਵਿਚ ਕਰੀਅਰ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬਜ਼ਾਰ ਦੀਆਂ ਅਸਲ ਕਾਰਜ-ਪ੍ਰਣਾਲੀਆਂ ਨੂੰ ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸਾਂਝਾ ਕਰਦਿਆਂ ਵਿਦਿਆਰਥੀਆਂ ਨੂੰ ਵਿੱਤੀ ਯੋਜਨਾਬੰਦੀ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਕਾਮਰਸ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਵਿਹਾਰਕ ਗਿਆਨ ਵਿਚ ਵਾਧੇ ਲਈ ਭਵਿੱਖ ਵਿਚ ਵੀ ਅਜਿਹੇ ਗਿਆਨਵਰਧਕ ਪ੍ਰੋਗਰਾਮ ਲਗਾਤਾਰ ਕਰਵਾਏ ਜਾਣੇ ਚਾਹੀਦੇ ਹਨ। ਅਕਾਦਮਿਕ ਇੰਚਾਰਜ ਡਾ. ਹਰਮਨਦੀਪ ਕੌਰ, ਕਾਮਰਸ ਵਿਭਾਗ ਦੇ ਮੁਖੀ ਡਾ. ਮੇਘਾ ਰੇਵਾਲ, ਕਾਮਰਸ ਵਿਭਾਗ ਦੇ ਸਟਾਫ਼ ਪ੍ਰੋ. ਮੰਜੂ ਅਤੇ ਪ੍ਰੋ. ਲਖਵੀਰ ਕੌਰ ਨੇ ਰਿਸੋਰਸ ਪਰਸਨ ਅਸ਼ੋਕ ਸਿੰਗਲਾ ਦਾ ਧੰਨਵਾਦ ਕੀਤਾ ਅਤੇ ਕਾਲਜ ਵੱਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਤੇ ਪ੍ਰਸ਼ੰਸਾ ਪੱਤਰ ਭੇਂਟ ਕਰਕੇ ਸਨਮਾਨਿਤ ਕੀਤਾ।