ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵੱਲੋਂ ਲਗਾਇਆ ਗਿਆ ਦੋ ਰੋਜ਼ਾ ਧਾਰਮਿਕ ਟੂਰ ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵੱਲੋਂ ਲਗਾਇਆ ਗਿਆ ਦੋ ਰੋਜ਼ਾ ਧਾਰਮਿਕ ਟੂਰ
Publish Date: Thu, 22 Oct 2026 04:18 PM (IST)
Updated Date: Thu, 22 Oct 2026 04:18 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ ਹਰਗੋਬਿੰਦ ਪਬਲਿਕ ਸਕੂਲ ਕਾਂਗੜ ਦੇ ਵਿਦਿਆਰਥੀਆਂ ਵੱਲੋਂ ਦੋ ਰੋਜ਼ਾ ਧਾਰਮਿਕ ਟੂਰ ਲਗਾਇਆ ਗਿਆ। ਇਸ ਟੂਰ ਨੂੰ ਸਕੂਲ ਦੇ ਚੇਅਰਮੈਨ ਭੂਮੀ ਪਾਲ ਕਾਂਗੜ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਸੋਨੂੰ ਕੁਮਾਰ ਕਾਂਗੜ ਨੇ ਦੱਸਿਆ ਕਿ ਟੂਰ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਪਿੰਡ ਹਸਨਪੁਰ (ਲੁਧਿਆਣਾ) ਵਿਖੇ ਭਾਈ ਗੁਰਪ੍ਰੀਤ ਸਿੰਘ ਵੱਲੋਂ ਬਣਾਏ ਗਏ ‘ਸੁਪਨਿਆਂ ਦੇ ਘਰ’ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਨੂੰ ਸੰਸਥਾ ਵੱਲੋਂ ਲੋੜਵੰਦ ਲੋਕਾਂ ਦੇ ਜੀਵਨ ਵਿੱਚ ਸੁਧਾਰ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰੇ ਤੋਂ ਵਿਦਿਆਰਥੀ ਅਤੇ ਅਧਿਆਪਕ ਕਾਫ਼ੀ ਪ੍ਰਭਾਵਿਤ ਹੋਏ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਢੱਕੀ ਸਾਹਿਬ ਦੇ ਦਰਸ਼ਨ ਕੀਤੇ ਅਤੇ ਪੁਰਾਤਨ ਵਸਤਾਂ, ਪਸ਼ੂਆਂ, ਪੰਛੀਆਂ ਤੇ ਹੋਰ ਜੀਵ-ਜੰਤੂਆਂ ਬਾਰੇ ਜਾਣਕਾਰੀ ਹਾਸਲ ਕੀਤੀ। ਟੂਰ ਦੌਰਾਨ ਗੁਰਦੁਆਰਾ ਰਾੜਾ ਸਾਹਿਬ, ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਬਾਬਾ ਬੁੱਢਣ ਸ਼ਾਹ ਜੀ, ਗੁਰਦੁਆਰਾ ਸ੍ਰੀ ਅਨੰਦਪੁਰ ਸਾਹਿਬ, ਨੈਨਾ ਦੇਵੀ ਮੰਦਰ, ਪਰਿਵਾਰ ਵਿਛੋੜਾ, ਗੁਰਦੁਆਰਾ ਜੋਤੀ ਸਰੂਪ ਅਤੇ ਸਰਹਿੰਦ ਸਮੇਤ ਹੋਰ ਇਤਿਹਾਸਕ ਸਥਾਨਾਂ ਦੇ ਦਰਸ਼ਨ ਵੀ ਕੀਤੇ ਗਏ। ਇਸ ਮੌਕੇ ਬੱਚਿਆਂ ਨੂੰ ਇਨ੍ਹਾਂ ਸਥਾਨਾਂ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਇਹ ਟੂਰ ਵਿਦਿਆਰਥੀਆਂ ਲਈ ਗਿਆਨਵਰਧਕ ਅਤੇ ਪ੍ਰੇਰਨਾਦਾਇਕ ਸਾਬਤ ਹੋਇਆ। ਇਸ ਮੌਕੇ ਸਮਾਜ ਸੇਵੀ ਮਨਜੀਤ ਕੁਮਾਰ ਕਾਂਗੜ, ਸੁਖਦੀਪ ਸਿੰਘ ਜਲਾਲ ਵਾਲੇ, ਰਾਜਿੰਦਰ ਸਿੰਘ, ਰਵਿੰਦਰ ਕੁਮਾਰ ਕਪਿਲ ਅਤੇ ਸਕੂਲ ਦੇ ਅਧਿਆਪਕ ਹਾਜ਼ਰ ਸਨ।