ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਜ਼ਿਲ੍ਹਾ ਬਠਿੰਡਾ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਜਾਰੀ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਜ਼ਿਲ੍ਹਾ ਬਠਿੰਡਾ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਜਾਰੀ
Publish Date: Thu, 08 Oct 2026 04:41 PM (IST)
Updated Date: Thu, 08 Oct 2026 04:44 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਸਰਕਾਰ ਦੀ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4’ ਤਹਿਤ ਜ਼ਿਲ੍ਹਾ ਬਠਿੰਡਾ ਵਿਖੇ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਲਗਾਤਾਰ ਜਾਰੀ ਹਨ। ਇਨ੍ਹਾਂ ਖੇਡਾਂ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਖੇਡ ਸੰਸਥਾਵਾਂ ਨਾਲ ਸਬੰਧਤ ਖਿਡਾਰੀ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਜ਼ਿਲ੍ਹਾ ਖੇਡ ਅਫਸਰ ਰੁਪਿੰਦਰ ਸਿੰਘ ਬਰਾੜ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੰਡਰ-14 ਲੜਕਿਆਂ ਦੇ ਹੈਂਡਬਾਲ ਮੁਕਾਬਲਿਆਂ ਵਿੱਚ ਸੈਂਟ ਜੇਵੀਅਰ ਸਕੂਲ ਨੇ ਪਹਿਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਨੇ ਦੂਸਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਹੋ ਨੇ ਤੀਜੀ ਪੁਜੀਸ਼ਨ ਹਾਸਲ ਕੀਤੀ। ਇਸੇ ਤਰ੍ਹਾਂ ਅੰਡਰ-14 ਲੜਕੀਆਂ ਦੇ ਨੈੱਟਬਾਲ ਮੁਕਾਬਲਿਆਂ ਵਿੱਚ ਖੇਡ ਸਟੇਡੀਅਮ ਬਠਿੰਡਾ ਨੇ ਪਹਿਲੀ ਅਤੇ ਬਠਿੰਡਾ ਕਲੱਬ ਨੇ ਦੂਜੀ ਪੁਜੀਸ਼ਨ ਪ੍ਰਾਪਤ ਕੀਤੀ। ਇਸੇ ਤਰ੍ਹਾਂ ਅੰਡਰ-21 ਲੜਕਿਆਂ ਦੇ ਲਾਅਨ ਟੈਨਿਸ ਮੁਕਾਬਲਿਆਂ ਵਿੱਚ ਗੁਨਦੀਪ ਗਰਗ ਆਈ.ਟੀ.ਈ. ਕਾਲਜ ਨੇ ਪਹਿਲੀ, ਜਪਮਨਪ੍ਰੀਤ ਸਿੰਘ ਸੈਂਟ ਪੌਲ ਹਾਈ ਸਕੂਲ ਬਠਿੰਡਾ ਨੇ ਦੂਜੀ ਅਤੇ ਰਖਸ਼ਨ ਗੁਪਤਾ ਦਸ਼ਮੇਸ਼ ਪਬਲਿਕ ਸਕੂਲ ਬਠਿੰਡਾ ਨੇ ਤੀਜੀ ਪੁਜੀਸ਼ਨ ਹਾਸਲ ਕੀਤੀ। ਅੰਡਰ-14 ਲੜਕੀਆਂ ਦੇ ਜੂਡੋ ਮੁਕਾਬਲਿਆਂ ਵਿੱਚ ਵੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। 28 ਕਿਲੋ ਭਾਰ ਵਰਗ ਵਿੱਚ ਖੁਸ਼ਦੀਪ ਕੌਰ ਆਰਮੀ ਸਕੂਲ ਬਠਿੰਡਾ ਨੇ ਪਹਿਲੀ ਪੁਜੀਸ਼ਨ ਹਾਸਲ ਕੀਤੀ। 32 ਕਿਲੋ ਭਾਰ ਵਰਗ ਵਿੱਚ ਅਰਸ਼ਪ੍ਰੀਤ ਕੌਰ ਚੱਕ ਰਾਮ ਸਿੰਘ ਵਾਲਾ ਨੇ ਪਹਿਲੀ ਅਤੇ ਜਸਪ੍ਰੀਤ ਕੌਰ ਝੰਡੂਕੇ ਨੇ ਦੂਜੀ ਪੁਜੀਸ਼ਨ ਪ੍ਰਾਪਤ ਕੀਤੀ। 36 ਕਿਲੋ ਭਾਰ ਵਰਗ ਵਿੱਚ ਦੀਪ ਕੌਰ ਚੱਕ ਰਾਮ ਸਿੰਘ ਵਾਲਾ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 40 ਕਿਲੋ ਭਾਰ ਵਰਗ ਵਿੱਚ ਹਰਨੂਰ ਕੌਰ ਚੱਕ ਰਾਮ ਸਿੰਘ ਵਾਲਾ ਨੇ ਪਹਿਲੀ, ਆਇਸ਼ਾ ਝੰਡੂਕੇ ਨੇ ਦੂਜੀ ਅਤੇ ਸੁਖਪ੍ਰੀਤ ਕੌਰ ਪੱਕਾ ਕਲਾਂ ਅਤੇ ਸੀਰਤਪ੍ਰੀਤ ਕੌਰ ਬੰਗੀ ਰਘੂ ਨੇ ਤੀਜੀ ਪੁਜੀਸ਼ਨ ਹਾਸਲ ਕੀਤੀ।