v> ਗੁਰਤੇਜ ਸਿੰਘ ਸਿੱਧੂ, ਬਠਿੰਡਾ : ਗੁਰੂ ਨਾਨਕ ਦੇਵ ਥਰਮਲ ਪਲਾਟ ਵੇਚਣ ਦੇ ਰੋਸ ਵਜੋ ਯੂਨਾਈਟਿਡ ਅਕਾਲੀ ਦਲ ਵੱਲੋਂ ਸ਼ੁੱਕਰਵਾਰ ਨੂੰ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਣਾ ਸੀ ਪਰ ਭਾਰੀ ਗਿਣਤੀ ਹੋਣ ਕਰਕੇ ਅਕਾਲੀ ਵਰਕਰਾਂ ਨੂੰ ਅੱਗੇ ਨਾ ਜਾਣ ਦਿੱਤਾ ਗਿਆ ਤੇ ਅਪਗ੍ਰੇਡ ਚੌਕ ਨੇੜੇ ਹੀ ਰੋਕ ਲਿਆ।

ਗੁਰਦਵਾਰਾ ਸਾਹਿਬ ਸਿੰਘ ਸਭਾ ਬਠਿੰਡਾ ਤੋ ਯੁਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ ਦੀ ਅਗਵਾਈ ਹੇਠ ਰੋਸ ਮਾਰਚ ਕੱਢਿਆ ਗਿਆ। ਜਥੇਬੰਦੀ ਵੱਲੋ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਥਰਮਲ ਬੰਦ ਕਰਨ ਵਾਲੀ ਬਾਦਲ ਸਰਕਾਰ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਸਾੜਿਆ। ਇਸ ਸਮੇਂ ਸਹਿਯੋਗੀ ਜਥੇਬੰਦੀਆ ਬਹੁਜਨ ਸਮਾਜ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਦਲ ਖਾਲਸਾ ਤੇ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਵੀ ਸ਼ਾਮਿਲ ਹੋਏ।

Posted By: Seema Anand