ਮਹਿਲਾਵਾਂ ਖ਼ਿਲਾਫ਼ ਭੱਦੀ ਸ਼ਬਦਾਵਲੀ ਵਰਤਣਾ ਨਿੰਦਣਯੋਗ : ਗੁਰਪ੍ਰੀਤ ਕੌਰ ਸਿੱਧੂ
ਮਹਿਲਾਵਾਂ ਖ਼ਿਲਾਫ਼ ਭੱਦੀ ਸ਼ਬਦਾਵਲੀ ਵਰਤਣਾ ਨਿੰਦਣਯੋਗ : ਗੁਰਪ੍ਰੀਤ ਕੌਰ ਸਿੱਧੂ
Publish Date: Tue, 29 Sep 2026 05:41 PM (IST)
Updated Date: Tue, 29 Sep 2026 05:42 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਾਂ ਮੰਡੀ, ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਲਾਈਵ ਹੋ ਕੇ ਮਹਿਲਾਵਾਂ ਖ਼ਿਲਾਫ਼ ਕਥਿਤ ਤੌਰ ’ਤੇ ਵਰਤੀ ਗਈ ਭੱਦੀ ਸ਼ਬਦਾਵਲੀ ਦੀ ਮਾਰਕੀਟ ਕਮੇਟੀ ਰਾਮਾਂ ਦੀ ਚੇਅਰਪਰਸਨ ਗੁਰਪ੍ਰੀਤ ਕੌਰ ਸਿੱਧੂ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਗੁਰਪ੍ਰੀਤ ਕੌਰ ਸਿੱਧੂ ਨੇ ਕਿਹਾ ਕਿ ਮਹਿਲਾਵਾਂ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਪ੍ਰਤੀ ਕਿਸੇ ਵੀ ਵਿਅਕਤੀ ਵੱਲੋਂ ਅਪਮਾਨਜਨਕ ਜਾਂ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਨਾ ਬਿਲਕੁਲ ਵੀ ਉਚਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਜਨਤਕ ਜੀਵਨ ਵਿੱਚ ਵਿਚਾਰਾਂ ਦੇ ਮਤਭੇਦ ਹੋ ਸਕਦੇ ਹਨ, ਪਰ ਕਿਸੇ ਵੀ ਮਸਲੇ ’ਤੇ ਆਪਣੀ ਗੱਲ ਰੱਖਦਿਆਂ ਭਾਸ਼ਾ ਦੀ ਮਰਿਆਦਾ ਕਾਇਮ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਇੱਜ਼ਤ ਅਤੇ ਸਨਮਾਨ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿਆਸੀ ਜਾਂ ਸਮਾਜਿਕ ਵਿਰੋਧ ਦੇ ਬਾਵਜੂਦ ਹਰ ਵਿਅਕਤੀ ਨੂੰ ਸੱਭਿਅਕ ਅਤੇ ਸਨਮਾਨਜਨਕ ਭਾਸ਼ਾ ਦੀ ਵਰਤੋਂ ਕਰਨੀ ਚਾਹੀਦੀ ਹੈ। ਮਾਰਕੀਟ ਕਮੇਟੀ ਚੇਅਰਪਰਸਨ ਨੇ ਕਿਹਾ ਕਿ ਜਨਤਕ ਅਹੁਦਿਆਂ ’ਤੇ ਰਹਿਣ ਵਾਲੇ ਆਗੂਆਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ, ਇਸ ਲਈ ਉਨ੍ਹਾਂ ਨੂੰ ਆਪਣੇ ਬਿਆਨਾਂ ਅਤੇ ਭਾਸ਼ਾ ਪ੍ਰਤੀ ਵਿਸ਼ੇਸ਼ ਸਾਵਧਾਨੀ ਵਰਤਣੀ ਚਾਹੀਦੀ ਹੈ।