ਨੈਸ਼ਨਲ ਅਬੈਕਸ ਮੁਕਾਬਲੇ 'ਚ ਗੁਰੂ ਕਾਸ਼ੀ ਦੇ ਵੰਸ਼ ਅਰੋੜਾ ਨੇ ਮਾਰੀ ਬਾਜ਼ੀ ਨੈਸ਼ਨਲ ਅਬੈਕਸ ਮੁਕਾਬਲੇ 'ਚ ਗੁਰੂ ਕਾਸ਼ੀ ਦੇ ਵੰਸ਼ ਅਰੋੜਾ ਨੇ ਮਾਰੀ ਬਾਜ਼ੀ
Publish Date: Sun, 15 Nov 2026 04:54 PM (IST)
Updated Date: Sun, 15 Nov 2026 04:57 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਸੀਐਮਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦੀ ਨੌਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਵੰਸ਼ ਅਰੋੜਾ ਪੁੱਤਰ ਰਾਜੇਸ਼ ਕੁਮਾਰ ਅਤੇ ਜੋਤੀ ਬਾਲਾ ਭਗਤਾ ਭਾਈਕਾ ਨੇ ਰਾਸ਼ਟਰੀ ਪੱਧਰ ਦੇ ਨੈਸ਼ਨਲ ਅਬੈਕਸ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਵੀਂ ਟਰਮ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਜੰਮੂ-ਕਸ਼ਮੀਰ, ਨਵੀਂ ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉੱਤਰਾਖੰਡ, ਮਹਾਰਾਸ਼ਟਰ, ਤਾਮਿਲਨਾਡੂ, ਰਾਜਸਥਾਨ, ਗੁਜਰਾਤ, ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼ ਅਤੇ ਕੇਰਲਾ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਕੁੱਲ 16,114 ਵਿਦਿਆਰਥੀਆਂ ਨੇ ਭਾਗ ਲਿਆ। ਇਸ ਸਖ਼ਤ ਮੁਕਾਬਲੇ ਵਿੱਚ ਵੰਸ਼ ਅਰੋੜਾ ਨੇ ਆਪਣੀ ਅਸਾਧਾਰਨ ਗਣਨਾ ਸ਼ਕਤੀ ਅਤੇ ਤੇਜ਼ ਬੁੱਧੀ ਦਾ ਪ੍ਰਦਰਸ਼ਨ ਕਰਦਿਆਂ ਜੋੜ, ਘਟਾਓ, ਗੁਣਾ ਅਤੇ ਭਾਗ ਦੇ 100 ਸਵਾਲ ਨਿਰਧਾਰਤ 20 ਮਿੰਟਾਂ ਦੀ ਬਜਾਏ ਮਹਿਜ਼ 11 ਮਿੰਟ 51 ਸਕਿੰਟਾਂ ਵਿੱਚ ਹੱਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਵਿਦਿਆਰਥੀ ਵੰਸ਼ ਅਰੋੜਾ, ਉਸ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਦਾ ਨਤੀਜਾ ਹੁੰਦੀਆਂ ਹਨ। ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਵੰਸ਼ ਅਰੋੜਾ ਦਾ ਮੂੰਹ ਮਿੱਠਾ ਕਰਵਾਇਆ ਅਤੇ ਕਿਹਾ ਕਿ ਵੰਸ਼ ਅਰੋੜਾ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ। ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਗਈ।