ਵੇਰਕਾ ਬਠਿੰਡਾ ਦੇ ਚੇਅਰਮੈਨ ਸੁਖਪ੍ਰੀਤ ਸਿੰਘ ਮਾਨ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ ਵੇਰਕਾ ਬਠਿੰਡਾ ਦੇ ਚੇਅਰਮੈਨ ਸੁਖਪ੍ਰੀਤ ਸਿੰਘ ਮਾਨ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ
Publish Date: Thu, 15 Oct 2026 04:30 PM (IST)
Updated Date: Thu, 15 Oct 2026 04:33 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ, ਵੇਰਕਾ ਮਿਲਕ ਪਲਾਂਟ ਬਠਿੰਡਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਉਪਰੰਤ ਆਪ ਪਾਰਟੀ ਦੇ ਸੀਨੀਅਰ ਆਗੂ ਸੁਖਪ੍ਰੀਤ ਸਿੰਘ ਸੁੱਖੀ ਮਾਨ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਤੇ ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵੇਰਕਾ ਦੇ ਸਕੱਤਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਸੁੱਖੀ ਮਾਨ ਨੇ ਕਿਹਾ ਕਿ ਅੱਜ ਉਹ ਸ਼ੁਕਰਾਨੇ ਵਜੋਂ ਤਖ਼ਤ ਸਾਹਿਬ ਨਤਮਸਤਕ ਹੋਏ ਹਨ ਕਿਉਂਕਿ ਗੁਰੂ ਮਹਾਰਾਜ ਦੀ ਓਟ-ਆਸਰੇ ਨਾਲ ਹੀ ਇਸ ਮੁਕਾਮ ਤੱਕ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਉਹ ਵਾਹਿਗੁਰੂ ਦੇ ਅਸ਼ੀਰਵਾਦ ਨਾਲ ਵੇਰਕਾ ਸੰਸਥਾ ਦੀ ਸੇਵਾ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਉਹਨਾਂ ਇਸ ਜ਼ਿੰਮੇਵਾਰੀ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ ਪੰਜਾਬ ਪ੍ਰਭਾਰੀ ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਦਾ ਵੀ ਧੰਨਵਾਦ ਕੀਤਾ। ਚੇਅਰਮੈਨ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਨਵੀਆਂ ਸੁਸਾਇਟੀਆਂ ਬਣਾਉਣ ਅਤੇ ਵੇਰਕਾ ਦੇ ਫਾਰਮ ਖੋਲ੍ਹਣ ਦੇ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਤੇ ਲੋਕਾਂ ਨੂੰ ਚੰਗੇ, ਸਾਫ਼-ਸੁਥਰੇ ਅਤੇ ਮਿਆਰੀ ਉਤਪਾਦ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੋਵੇਗੀ। ਇਸ ਮੌਕੇ ਉਹਨਾਂ ਵਲੋਂ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਡਾਇਰੈਕਟਰ ਲਾਭ ਸਿੰਘ ਜਗਰਾਮ ਤੀਰਥ, ਜਗਨੂਰ ਸਿੰਘ, ਹਾਕਮ ਸਿੰਘ, ਪ੍ਰਧਾਨ ਜਸਵੰਤ ਸਿੰਘ ਦਲੀਏ ਵਾਲਾ, ਚਮਕੌਰ ਸਿੰਘ ਨਵਾਂ ਪਿੰਡ, ਜਗਜੀਤ ਸਿੰਘ ਬਹਿਣੀਵਾਲ, ਮੁਖਜੀਤ ਸਿੰਘ ਰਾਜਗੜ੍ਹ ਕੁੱਬੇ, ਰਣਜੀਤ ਸਿੰਘ ਧਿੰਗੜ ਆਦਿ ਮੌਜੂਦ ਸਨ।