Vigilance Actioon : ਬਠਿੰਡਾ ਟਰਾਂਸਪੋਰਟ ਦਫ਼ਤਰ ਦਾ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ
ਜ਼ਿਲ੍ਹੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਅੱਜ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਵਿਜੀਲੈਂਸ ਟੀਮ ਨੇ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਵਿੱਚ ਤਾਇਨਾਤ ਇਕ ਕਲਰਕ ਨੂੰ 2700 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
Publish Date: Mon, 02 Feb 2026 05:45 PM (IST)
Updated Date: Mon, 02 Feb 2026 05:48 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਅੱਜ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਵਿਜੀਲੈਂਸ ਟੀਮ ਨੇ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਵਿੱਚ ਤਾਇਨਾਤ ਇਕ ਕਲਰਕ ਨੂੰ 2700 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਕਲਰਕ ਦੀ ਪਛਾਣ ਡੇਵਿਡ ਕੁਮਾਰ ਵਜੋਂ ਹੋਈ ਹੈ, ਜੋ ਟਰਾਂਸਪੋਰਟ ਵਿਭਾਗ ਵਿੱਚ ਕਲਰਕ ਦੇ ਅਹੁਦੇ ’ਤੇ ਤਾਇਨਾਤ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਰਾਜੀਵ ਕੁਮਾਰ ਨਾਮਕ ਵਿਅਕਤੀ ਵੱਲੋਂ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਡੇਵਿਡ ਕੁਮਾਰ ਵਾਹਨਾਂ ਨੂੰ ਅਪਰੂਵ ਕਰਨ ਦੇ ਬਦਲੇ ਉਸ ਤੋਂ ਲਗਾਤਾਰ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਅਤੇ ਉਸਨੂੰ ਤੰਗ ਪਰੇਸ਼ਾਨ ਕਰ ਰਿਹਾ ਸੀ।