- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਕੋਮਲਪ੍ਰੀਤ ਨਾਲ ਇਸ ਮਾਮਲੇ ਸਬੰਧੀ ਜਾਣਕਾਰੀ ਲੈਣ ਲਈ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਜਲਦੀ ਹੀ ਪ੍ਰੈਸ ਨੋਟ ਜਾਰੀ ਕਰ ਕੇ ਮਾਮਲੇ ਦੀ ਪੂਰੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ।

ਸੀਨੀਅਰ ਰਿਪੋਰਟਰ, ਬਠਿੰਡਾ : ਪੰਜਾਬ ਵਿਜੀਲੈਂਸ ਬਿਊਰੋ ਦੀ ਮੋਹਾਲੀ ਸਥਿਤ ਫਲਾਇੰਗ ਸਕੁਆਡ ਟੀਮ ਨੇ ਮੰਗਲਵਾਰ ਨੂੰ ਬਠਿੰਡਾ ਵਿੱਚ ਛਾਪੇਮਾਰੀ ਕਰਕੇ ਆਰਟੀਏ ਦਫ਼ਤਰ ਨਾਲ ਸਬੰਧਤ ਇੱਕ ਏਜੰਟ ਨੂੰ ਰਿਸ਼ਵਤ ਦੀ ਰਕਮ ਸਮੇਤ ਕਾਬੂ ਕੀਤਾ ਹੈ।
ਮੌਕੇ 'ਤੇ ਮੌਜੂਦ ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਕੋਮਲਪ੍ਰੀਤ ਨਾਲ ਇਸ ਮਾਮਲੇ ਸਬੰਧੀ ਜਾਣਕਾਰੀ ਲੈਣ ਲਈ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਜਲਦੀ ਹੀ ਪ੍ਰੈਸ ਨੋਟ ਜਾਰੀ ਕਰ ਕੇ ਮਾਮਲੇ ਦੀ ਪੂਰੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ। ਫਿਲਹਾਲ ਵਿਜੀਲੈਂਸ ਦੀ ਟੀਮ ਬਾਜ ਨਾਮਕ ਵਿਅਕਤੀ ਨੂੰ ਹਿਰਾਸਤ 'ਚ ਲੈ ਕੇ ਬਠਿੰਡਾ ਤੋਂ ਰਵਾਨਾ ਹੋ ਗਈ ਹੈ।
ਵਿਜੀਲੈਂਸ ਬਿਊਰੋ ਵੱਲੋਂ ਜਾਰੀ ਕੀਤੇ ਜਾਣ ਵਾਲੇ ਅਧਿਕਾਰਤ ਬਿਆਨ ਤੋਂ ਬਾਅਦ ਹੀ ਰਿਸ਼ਵਤ ਦੀ ਰਕਮ ਅਤੇ ਮਾਮਲੇ ਨਾਲ ਜੁੜੇ ਹੋਰ ਤੱਥ ਸਪੱਸ਼ਟ ਹੋ ਸਕਣਗੇ। ਇਹ ਪਤਾ ਲੱਗਾ ਹੈ ਕਿ ਵਿਜੀਲੈਂਸ ਟੀਮ ਨੇ ਕੁਝ ਰਕਮ ਤੇ ਦਸਤਾਵੇਜ਼ ਜ਼ਬਤ ਕੀਤੇ ਹਨ।