ਮਾਨਸਾ ਰੋਡ 'ਤੇ ਬੱਸ ਤੇ ਸਵਿਫਟ ਕਾਰ ਦੀ ਜ਼ੋਰਦਾਰ ਟੱਕਰ, ਚਾਲਕ ਵਾਲ-ਵਾਲ ਬਚਿਆ ਮਾਨਸਾ ਰੋਡ 'ਤੇ ਬੱਸ ਅਤੇ ਸਵਿਫਟ ਕਾਰ ਦੀ ਜ਼ੋਰਦਾਰ ਟੱਕਰ, ਚਾਲਕ ਵਾਲ-ਵਾਲ ਬਚਿਆ
Publish Date: Wed, 11 Nov 2026 04:07 PM (IST)
Updated Date: Wed, 11 Nov 2026 04:09 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਬਠਿੰਡਾ ਵਿੱਚ ਬੁੱਧਵਾਰ ਸਵੇਰੇ ਮਾਨਸਾ ਰੋਡ ਤੇ ਜੱਸੀ ਚੌਕ ਨੇੜੇ ਇਕ ਨਿੱਜੀ ਬੱਸ ਅਤੇ ਸਵਿਫਟ ਕਾਰ ਵਿਚਕਾਰ ਜ਼ੋਰਦਾਰ ਟੱਕਰ ਹੋ ਗਈ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਸਵਿਫਟ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਲਾਂਕਿ ਇਸ ਹਾਦਸੇ ਦੌਰਾਨ ਕਾਰ ਚਾਲਕ ਦੀ ਜਾਨ ਵਾਲ-ਵਾਲ ਬਚ ਗਈ ਅਤੇ ਉਸ ਨੂੰ ਮਾਮੂਲੀ ਸੱਟਾਂ ਹੀ ਲੱਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਸਵੇਰੇ ਇੱਕ ਨਿੱਜੀ ਟਰਾਂਸਪੋਰਟ ਕੰਪਨੀ ਦੀ ਬੱਸ ਬਠਿੰਡਾ ਵੱਲ ਆ ਰਹੀ ਸੀ। ਇਸੇ ਦੌਰਾਨ ਪਿੱਛੇ ਤੋਂ ਆ ਰਹੀ ਇੱਕ ਸਵਿਫਟ ਕਾਰ ਦਾ ਚਾਲਕ ਬੱਸ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਬੱਸ ਦੇ ਅੱਗੇ ਇਕ ਤੇਲ ਵਾਲਾ ਟੈਂਕਰ ਜਾ ਰਿਹਾ ਸੀ। ਜਦੋਂ ਵਾਹਨ ਜੱਸੀ ਚੌਕ ਨੇੜੇ ਪਹੁੰਚੇ ਤਾਂ ਟੈਂਕਰ ਕਾਰਨ ਰਸਤੇ ਵਿੱਚ ਰੁਕਾਵਟ ਪੈਦਾ ਹੋ ਗਈ। ਇਸ ਦੌਰਾਨ ਸਵਿਫਟ ਕਾਰ ਦੇ ਚਾਲਕ ਨੇ ਅਚਾਨਕ ਬ੍ਰੇਕ ਲਗਾ ਦਿੱਤੇ। ਪਿੱਛੇ ਆ ਰਹੀ ਨਿੱਜੀ ਬੱਸ ਦਾ ਚਾਲਕ ਕਾਰ ਨੂੰ ਸੰਭਾਲ ਨਹੀਂ ਸਕਿਆ ਅਤੇ ਬੱਸ ਦੀ ਸਵਿਫਟ ਕਾਰ ਨਾਲ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇਨ੍ਹੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਪਿਚਕ ਗਿਆ ਅਤੇ ਵਾਹਨ ਕਾਫ਼ੀ ਨੁਕਸਾਨਿਆ ਗਿਆ। ਹਾਦਸੇ ਤੋਂ ਤੁਰੰਤ ਬਾਅਦ ਮੌਕੇ ਤੇ ਮੌਜੂਦ ਲੋਕਾਂ ਨੇ ਕਾਰ ਚਾਲਕ ਨੂੰ ਬਾਹਰ ਕੱਢਣ ਵਿੱਚ ਮਦਦ ਕੀਤੀ। ਗਨੀਮਤ ਰਹੀ ਕਿ ਕਾਰ ਚਾਲਕ ਨੂੰ ਸਿਰਫ਼ ਮਾਮੂਲੀ ਸੱਟਾਂ ਲੱਗੀਆਂ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।