ਧਾਰਮਿਕ ਸ਼ਖ਼ਸੀਅਤਾਂ ਵੱਲੋਂ ਐੱਚਐੱਮਈਐੱਲ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਦੌਰਾ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਐੱਚਐੱਮਈਐੱਲ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਦੌਰਾ
Publish Date: Fri, 09 Oct 2026 07:54 PM (IST)
Updated Date: Sat, 10 Oct 2026 04:05 AM (IST)
– ਰਿਫਾਇਨਰੀ ਦੇ ਸੁਚਾਰੂ ਸੰਚਾਲਨ ’ਤੇ ਭਰੋਸਾ ਪ੍ਰਗਟਾਇਆ, ਖੇਤਰ ਦੇ ਵਿਕਾਸ ਤੇ ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ’ਤੇ ਤਸੱਲੀ ਪ੍ਰਗਟਾਈ ਫੋਟੋ:84 ਕੈਪਸ਼ਨ:ਐੱਚਐੱਮਈਐੱਲ. ਦੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੌਰੇ ਦੌਰਾਨ ਪੰਥਕ ਸਖਸ਼ੀਅਤਾਂ ਦਾ ਸਨਮਾਨ ਕਰਦੇ ਹੋਏ ਪ੍ਰਭ ਦਾਸ਼। ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਬਠਿੰਡਾ ਦੀਆਂ ਤਿੰਨ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੇ ਅੱਜ ਐੱਚਐੱਮਈਐੱਲ ਦੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਦੌਰਾ ਕੀਤਾ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਬਾਬਾ ਟੇਕ ਸਿੰਘ ਜੀ ਧਨੌਲਾ, ਬੁੰਗਾ ਮਸਤੂਆਣਾ ਸਾਹਿਬ ਗੁਰਦੁਆਰਾ ਤਲਵੰਡੀ ਸਾਬੋ ਦੇ ਮੁਖੀ ਸੰਤ ਬਾਬਾ ਕਾਕਾ ਸਿੰਘ ਜੀ ਤੇ ਬੁੱਢਾ ਦਲ ਜਥਾ, ਤਲਵੰਡੀ ਸਾਬੋ ਦੇ ਮੁਖੀ ਬਾਬਾ ਦਲੇਰ ਸਿੰਘ ਜੀ ਹਾਜ਼ਰ ਰਹੇ। ਇਸ ਮੌਕੇ ਐੱਚ.ਐੱਮ.ਈ.ਐੱਲ. ਦੇ ਪ੍ਰਬੰਧ ਨਿਰਦੇਸ਼ਕ ਤੇ ਮੁੱਖ ਕਾਰਜਕਾਰੀ ਅਧਿਕਾਰੀ ਪ੍ਰਭ ਦਾਸ ਮੁੱਖ ਸੰਚਾਲਨ ਅਧਿਕਾਰੀ ਐੱਮਬੀ. ਗੋਹਿਲ ਅਤੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਸੀਨੀਅਰ ਅਧਿਕਾਰੀਆਂ ਨੇ ਧਾਰਮਿਕ ਸ਼ਖ਼ਸੀਅਤਾਂ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਸੁਖਾਵੇਂ ਮਾਹੌਲ ਵਿੱਚ ਵਿਚਾਰ-ਵਟਾਂਦਰਾ ਹੋਇਆ ਅਤੇ ਖੇਤਰ ਵਿੱਚ ਭਾਈਚਾਰਕ ਸਦਭਾਵਨਾ ਤੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਚਰਚਾ ਕੀਤੀ ਗਈ। ਦੌਰੇ ਦੌਰਾਨ ਧਾਰਮਿਕ ਸ਼ਖ਼ਸੀਅਤਾਂ ਨੇ ਰਿਫਾਇਨਰੀ ਦੇ ਸੰਚਾਲਨ ਦਾ ਜਾਇਜ਼ਾ ਲਿਆ ਅਤੇ ਇਸ ਦੇ ਸ਼ਾਂਤੀਪੂਰਨ ਤੇ ਸੁਚਾਰੂ ਸੰਚਾਲਨ ’ਤੇ ਭਰੋਸਾ ਪ੍ਰਗਟਾਇਆ। ਇਸ ਦੌਰਾਨ ਧਾਰਮਿਕ ਸ਼ਖ਼ਸੀਅਤਾਂ ਰਿਫਾਇਨਰੀ ਦੀ ਸਾਫ਼-ਸੁਥਰੀ ਅਤੇ ਹਰਿਆਲੀ ਭਰਪੂਰ ਵਾਤਾਵਰਣਕ ਦਿੱਖ ਅਤੇ ਉੱਥੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਨੂੰ ਦੇਖ ਕੇ ਬੇਹੱਦ ਪ੍ਰਭਾਵਿਤ ਹੋਈਆਂ। ਇਸ ਮੌਕੇ ਰਿਫਾਇਨਰੀ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਆਸ-ਪਾਸ ਦੇ ਪਿੰਡਾਂ ਅਤੇ ਭਾਈਚਾਰਿਆਂ ਦੀ ਭਲਾਈ ਲਈ ਐੱਚ.ਐੱਮ.ਈ.ਐੱਲ. ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਭਾਈਚਾਰਕ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਸਿਹਤ ਸੇਵਾਵਾਂ, ਸਿੱਖਿਆ, ਮਹਿਲਾ ਸਸ਼ਕਤੀਕਰਨ, ਹੁਨਰ ਵਿਕਾਸ, ਨੌਜਵਾਨਾਂ ਦੀ ਤਰੱਕੀ ਅਤੇ ਹੋਰ ਸਮਾਜਿਕ ਪਹਿਲਕਦਮੀਆਂ ਰਾਹੀਂ ਸਥਾਨਕ ਭਾਈਚਾਰੇ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਦੱਸਿਆ। ਧਾਰਮਿਕ ਸ਼ਖ਼ਸੀਅਤਾਂ ਨੇ ਐੱਚਐੱਮਈਐੱਲ. ਵੱਲੋਂ ਖੇਤਰ ਦੇ ਵਿਕਾਸ ਅਤੇ ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ’ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਨੇ ਸਥਾਨਕ ਵਸਨੀਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਅਤੇ ਖੇਤਰ ਦੇ ਸਮੁੱਚੇ ਵਿਕਾਸ ਵਿੱਚ ਰਿਫਾਇਨਰੀ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ਬੂਟੇ ਲਗਾਉਣ ਦੀ ਗਤੀਵਿਧੀ ਵੀ ਕਰਵਾਈ ਗਈ। ਧਾਰਮਿਕ ਸ਼ਖ਼ਸੀਅਤਾਂ ਨੇ ਰਿਫਾਇਨਰੀ ’ਚ ਬੂਟੇ ਲਾ ਕੇ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਸਾਂਝੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ। ਇਸ ਪਹਿਲਕਦਮੀ ਰਾਹੀਂ ਹਰਿਆਵਲ ਨੂੰ ਉਤਸ਼ਾਹਿਤ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ।