ਮਨਪ੍ਰੀਤ ਇਆਲੀ ਨੂੰ ਮਿਲੇ ਵਾਰਿਸ ਪੰਜਾਬ ਦੇ ਆਗੂ ਗੁਰਜੰਟ ਧੀਮਾਨ
ਵਾਰਿਸ ਪੰਜਾਬ ਦੇ ਆਗੂ ਗੁਰਜੰਟ ਸਿੰਘ ਧੀਮਾਨ ਵੱਲੋਂ ਮਨਪ੍ਰੀਤ ਸਿੰਘ ਇਆਲੀ ਨਾਲ ਮੁਲਾਕਾਤ
Publish Date: Fri, 09 Oct 2026 08:54 PM (IST)
Updated Date: Sat, 10 Oct 2026 04:09 AM (IST)
ਫੋਟੋ:2 ਕੈਪਸ਼ਨ: ਮਨਪ੍ਰੀਤ ਸਿੰਘ ਇਆਲੀ ਨਾਲ ਆਗੂ ਗੁਰਜੰਟ ਸਿੰਘ ਧੀਮਾਨ ਮੁਲਾਕਾਤ ਦੌਰਾਨ। ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਵਾਰਿਸ ਪੰਜਾਬ ਦੇ ਸੀਨੀਅਰ ਆਗੂ ਤੇ ਤਾਲਮੇਲ ਕਮੇਟੀ ਦੇ ਮੈਂਬਰ ਗੁਰਜੰਟ ਸਿੰਘ ਧੀਮਾਨ ਨੇ ਅੱਜ ਮਨਪ੍ਰੀਤ ਸਿੰਘ ਇਆਲੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਬਠਿੰਡਾ ਜ਼ਿਲ੍ਹੇ ’ਚ ਪਾਰਟੀ ਦੀਆਂ ਸਰਗਰਮੀਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਤੇ ਜਥੇਬੰਦਕ ਪੱਧਰ ’ਤੇ ਕੰਮ ਕਰਨ ਸਬੰਧੀ ਵੀ ਚਰਚਾ ਹੋਈ। ਇਸ ਮੌਕੇ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਵਾਰਿਸ ਪੰਜਾਬ ਦੇ ਹੱਕ ’ਚ ਸੂਬੇ ਅੰਦਰ ਇਕ ਲਹਿਰ ਚੱਲ ਰਹੀ ਹੈ ਅਤੇ ਪੰਜਾਬ ਤੇ ਪੰਥ ਨੂੰ ਪਿਆਰ ਕਰਨ ਵਾਲੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਮਨਪ੍ਰੀਤ ਸਿੰਘ ਇਆਲੀ ਨੇ ਗੁਰਜੰਟ ਸਿੰਘ ਧੀਮਾਨ ਨਾਲ ਬਠਿੰਡਾ ਜ਼ਿਲ੍ਹੇ ਦੀ ਸਿਆਸੀ ਸਥਿਤੀ ਬਾਰੇ ਵੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਧੀਮਾਨ ਨੂੰ ਬਠਿੰਡਾ ਜ਼ਿਲ੍ਹੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਅਤੇ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਅੱਗੇ ਵਧਾਉਣ ਲਈ ਕਿਹਾ। ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਪਾਰਟੀ ਦੀ ਭਵਿੱਖੀ ਰਣਨੀਤੀ ਨਾਲ ਜੁੜੇ ਮੁੱਦਿਆਂ ’ਤੇ ਵੀ ਚਰਚਾ ਹੋਈ।