ਕਾਂਗੜ ਦੀ ਚੋਣ ਕਮੇਟੀ 'ਚ ਨਿਯੁਕਤੀ ’ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਕਾਂਗੜ ਦੀ ਚੋਣ ਕਮੇਟੀ 'ਚ ਨਿਯੁਕਤੀ ’ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ
Publish Date: Thu, 19 Nov 2026 05:08 PM (IST)
Updated Date: Thu, 19 Nov 2026 05:09 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ- ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਜਾਰੀ ਕੀਤੀ ਗਈ 42 ਮੈਂਬਰੀ ਪੰਜਾਬ ਪ੍ਰਦੇਸ਼ ਕਾਂਗਰਸ ਦੀ ਚੋਣ ਕਮੇਟੀ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਮੈਂਬਰ ਨਾਮਜ਼ਦ ਕੀਤੇ ਜਾਣ ’ਤੇ ਹਲਕਾ ਰਾਮਪੁਰਾ ਫੂਲ ਦੇ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਵਰਕਰਾਂ ਨੇ ਇਸ ਨਿਯੁਕਤੀ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੇਵਾ, ਤਜਰਬੇ ਅਤੇ ਸਮਰਪਣ ਦਾ ਸਨਮਾਨ ਕਰਾਰ ਦਿੱਤਾ ਹੈ। ਬੂਟਾ ਸਿੰਘ ਸਿੱਧੂ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਗਤਾ, ਸੀਨੀਅਰ ਆਗੂ ਜਗਜੀਤ ਸਿੰਘ ਕੋਇਰ ਸਿੰਘ ਵਾਲਾ, ਸੀਨੀਅਰ ਆਗੂ ਜਸਪਾਲ ਸਿੰਘ ਆਦਮਪੁਰਾ, ਸੀਨੀਅਰ ਆਗੂ ਇੰਦਰਜੀਤ ਸਿੰਘ ਭੋਡੀਪੁਰਾ ਅਤੇ ਨੌਜਵਾਨ ਆਗੂ ਗੋਰਾ ਕਾਂਗੜ ਦਾ ਕਹਿਣਾ ਹੈ ਕਿ ਗੁਰਪ੍ਰੀਤ ਸਿੰਘ ਕਾਂਗੜ ਦੀ ਚੋਣ ਕਮੇਟੀ ਵਿੱਚ ਸ਼ਮੂਲੀਅਤ ਨਾਲ ਹਲਕਾ ਰਾਮਪੁਰਾ ਫੂਲ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਦੇ ਸਿਆਸੀ ਤਜਰਬੇ ਅਤੇ ਜਥੇਬੰਦਕ ਸਮਰੱਥਾ ਦਾ ਲਾਭ ਆਗਾਮੀ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਤਿਆਰ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਤੰਤਰ, ਲੋਕ ਹਿੱਤਾਂ ਅਤੇ ਪੰਜਾਬ ਦੀ ਤਰੱਕੀ ਲਈ ਵਚਨਬੱਧ ਹੈ। ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਏਕਤਾ, ਮਿਹਨਤ ਅਤੇ ਸਮਰਪਣ ਨਾਲ ਲੋਕਾਂ ਵਿੱਚ ਵਿਚਰਦਿਆਂ ਕਾਂਗਰਸ ਦੀਆਂ ਨੀਤੀਆਂ ਦਾ ਪ੍ਰਚਾਰ ਕਰਨਾ ਚਾਹੀਦਾ ਹੈ।ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਵਰਕਰਾਂ ਦੀ ਇਕਜੁੱਟਤਾ, ਲੋਕਾਂ ਦੇ ਸਹਿਯੋਗ ਅਤੇ ਮਜ਼ਬੂਤ ਜਥੇਬੰਦਕ ਢਾਂਚੇ ਦੇ ਬਲਬੂਤੇ ਕਾਂਗਰਸ ਪਾਰਟੀ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰਨ ਲਈ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰੇਗੀ। ਇਸ ਨਿਯੁਕਤੀ ਨਾਲ ਹਲਕੇ ਦੇ ਕਾਂਗਰਸੀ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ। ਇਸ ਸਮੇਂ ਕਾਂਗੜ ਨੂੰ ਚੋਣ ਕਮੇਟੀ ਮੈਂਬਰ ਲਏ ਜਾਣ ਤੇ ਤੀਰਥ ਸਿੰਘ ਦਿਆਲਪੁਰਾ, ਲਖਵੀਰ ਸਿੰਘ ਆਦਮਪੁਰਾ, ਗੁਰਦੀਪ ਸਿੰਘ ਕੋਠਾਗੁਰੂ, ਇੰਦਰਜੀਤ ਸਿੰਘ ਨਾਗਪਾਲ, ਸੰਮਾ ਸਿੱਧੂ ਕੈਨੇਡਾ, ਲਖਵੀਰ ਸਿੰਘ ਲੱਖਾ, ਹਰਵਿੰਦਰ ਸਿੰਘ ਛਿੰਦਾ ਭੋਡੀਪੁਰਾ, ਜਸਵਿੰਦਰ ਸਿੰਘ ਭੋਲਾ ਰਾਮੂਵਾਲਾ, ਜਸਮੀਤ ਸਿੰਘ ਬਰਾੜ, ਨਿਰਭੈ ਸਿੰਘ ਸਿੱਧੂ, ਭੁਪਿੰਦਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਖਾਨਾਪੱਤੀ, ਰਛਪਾਲ ਸਿੰਘ ਰਾਏ, ਰਣਜੀਤ ਸ਼ਰਮਾ ਜਲਾਲ, ਪਰਮਿੰਦਰ ਸਿੰਘ ਜਲਾਲ, ਰਾਜਿੰਦਰ ਸਿੰਘ ਰਾਜੂ ਕੋਠੇਭਾਈਆਣਾ, ਜਗਤਾਰ ਸਿੰਘ ਜਲਾਲ, ਗੁਰਤੇਜ ਸਿੰਘ ਤੇਜੀ, ਇਕਬਾਲ ਸਿੰਘ ਢਿਪਾਲੀ, ਕਮਲ ਸਿੱਧੂ ਭਾਈਰੂਪਾ, ਗੁਰਪ੍ਰੀਤ ਸਿੰਘ ਘਾਰੂ, ਹਰਭਜਨ ਸਿੰਘ ਭਗਤਾ, ਇਕਬਾਲ ਸਿੰਘ ਗੁੰਮਟੀ, ਜਸਵਿੰਦਰ ਸਿੰਘ ਪੱਪੂ, ਗੁਰਮੀਤ ਸਿੰਘ ਕੌਸਲਰ, ਬਲਕਰਨ ਸਿੰਘ ਮਾਨ, ਲੱਕੀ ਜਲਾਲ, ਸੁੰਦਰ ਲਾਲ ਕਾਂਗੜ, ਰਾਜਵਿੰਦਰ ਰਾਜੂ ਗੁੰਮਟੀ, ਨਵਦੀਪ ਦੀਪਾ, ਭੂਸਨ ਜਿੰਦਲ ਆਦਿ ਨੇ ਸਾਬਕਾ ਮੰਤਰੀ ਕਾਂਗੜ ਨੂੰ ਵਧਾਈ ਦਿੰਦੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ।