ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰ ਰਹੇ ਹਾਂ : ਵਿਧਾਇਕ ਸਿੱਧੂ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰ ਰਹੇ ਹਾਂ-ਵਿਧਾਇਕ ਸਿੱਧੂ
Publish Date: Fri, 09 Oct 2026 08:42 PM (IST)
Updated Date: Sat, 10 Oct 2026 04:08 AM (IST)
* ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲਾਲ ਅਤੇ ਬੁਰਜ ਥਰੋੜ ਵਿਖੇ ਮੀਟਿੰਗਾਂ ਫੋਟੋ : 69 ਕੈਪਸਨ-ਮੀਟਿੰਗ ਨੂੰ ਸੰਬੋਧਨ ਕਰਦੇ ਹਲਕਾ ਵਿਧਾਇਕ ਬਲਕਾਰ ਸਿੱਧੂ ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ : ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ ਦੇ ਯਤਨਾਂ ਦੇ ਨਾਲ-ਨਾਲ ਲੋਕਾਂ ਦੀ ਸਰਗਰਮ ਸ਼ਮੂਲੀਅਤ ਵੀ ਜ਼ਰੂਰੀ ਹੈ। ਇਸੇ ਮਕਸਦ ਤਹਿਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲਗਾਤਾਰ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਮਲੂਕਾ ਨੇ ਪਿੰਡ ਜਲਾਲ ਅਤੇ ਬੁਰਜ ਥਰੋੜ ਵਿਖੇ ਮੀਟਿੰਗਾਂ ਨੂੰ ਸੰਬੋਧਨ ਕਰਦਿਆ ਕੀਤਾ। ਇਸ ਮੌਕੇ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸਿਰਫ਼ ਨਸ਼ਿਆਂ ਵਿਰੁੱਧ ਕਾਰਵਾਈ ਕਰਨਾ ਹੀ ਨਹੀਂ, ਸਗੋਂ ਲੋਕਾਂ ਨੂੰ ਇਸ ਸਮਾਜਿਕ ਬੁਰਾਈ ਵਿਰੁੱਧ ਇਕਜੁੱਟ ਕਰਨਾ ਵੀ ਹੈ। ਉਨ੍ਹਾਂ ਮੁਤਾਬਕ ਪਿੰਡਾਂ ਦੇ ਲੋਕਾਂ, ਨੌਜਵਾਨਾਂ ਅਤੇ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਨੌਜਵਾਨਾਂ ਨੂੰ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਵਿਕਾਸ ਅਤੇ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।