ਹਰਜੀਤ ਸਲਾਬਤਪੁਰਾ ਅਤੇ ਗੁਰਚਰਨ ਸਲਾਬਤਪੁਰਾ ਦੀ ਨਿਯੁਕਤੀ ਦਾ ਸਵਾਗਤ ਹਰਜੀਤ ਸਲਾਬਤਪੁਰਾ ਅਤੇ ਗੁਰਚਰਨ ਸਲਾਬਤਪੁਰਾ ਦੀ ਨਿਯੁਕਤੀ ਦਾ ਸਵਾਗਤ
Publish Date: Fri, 04 Sep 2026 04:00 PM (IST)
Updated Date: Fri, 04 Sep 2026 04:01 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਸ੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੱਲੋਂ ਹਰਜੀਤ ਸਿੰਘ ਬੱਬੂ ਸਲਾਬਤਪੁਰਾ ਨੂੰ ਸ੍ਰੋਮਣੀ ਅਕਾਲੀ ਦਲ ਯੂਥ ਵਿੰਗ ਸਰਕਲ ਦਿਆਲਪੁਰਾ ਭਾਈ ਦਾ ਸੀਨੀਅਰ ਮੀਤ ਅਤੇ ਗੁਰਚਰਨ ਸਿੰਘ ਚਰਨਾ ਸਲਾਬਤਪੁਰਾ ਨੂੰ ਸ੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਸਰਕਲ ਦਿਆਲਪੁਰਾ ਭਾਈਕਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਅਕਾਲੀ ਆਗੂਆਂ ਤੇ ਵਰਕਰਾਂ ਨੇ ਸਵਾਗਤ ਕੀਤਾ ਹੈ। ਇਸ ਸਮੇਂ ਸਾਬਕਾ ਮੰਤਰੀ ਮਲੂਕਾ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਦਲ ਦੀ ਮਜ਼ਬੂਤੀ ਲਈ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਨਿਯੁਕਤੀ ਤੇ ਹਰਿੰਦਰ ਸਿੰਘ ਮਹਿਰਾਜ ਕੌਮੀ ਵਰਕਿੰਗ ਪ੍ਰਧਾਨ, ਰਮਨਦੀਪ ਸਿੰਘ ਸਲਾਬਤਪੁਰਾ ਕੈਨੈਡਾ, ਸਿਵਇੰਦਰ ਸਿੰਘ ਸਲਾਬਤਪੁਰਾ ਕੈਨੇਡਾ, ਗੁਰਲਾਲ ਸਿੰਘ ਸਲਾਬਤਪੁਰਾ ਕੈਨੇਡਾ, ਪ੍ਰਮਾਤਮਾ ਸਿੰਘ ਹਮੀਰਗੜ੍ਹ ਕੈਨੇਡਾ, ਜਗਮੋਹਨ ਲਾਲ ਭਗਤਾ ਮੈਂਬਰ ਜਨਰਲ ਕੌਂਸਲ, ਗਗਨਦੀਪ ਸਿੰਘ ਗਰੇਵਾਲ, ਸਰਬਜੀਤ ਸਿੰਘ ਕਾਂਗੜ, ਕਮਲਜੀਤ ਸਿੰਘ ਰਾਜਗੜ੍ਹ, ਬਲੌਰ ਸਿੰਘ ਕਾਂਗੜ, ਸੁਖਜਿੰਦਰ ਸਿੰਘ ਖਾਨਦਾਨ, ਜਸਪਾਲ ਸਿੰਘ ਵੜਿੰਗ, ਗੁਰਤੇਜ ਸਿੰਘ ਚਾਨੀ, ਸੁਖਦੀਪ ਸਿੰਘ ਸਿਰੀਏਵਾਲਾ, ਸੁਖਜਿੰਦਰ ਸਿੰਘ ਖਹਿਰਾ, ਢਾਡੀ ਬਲਵਿੰਦਰ ਸਿੰਘ ਭਗਤਾ, ਗੁਰਵਿੰਦਰ ਕੌਰ ਭਗਤਾ, ਹੰਸ ਸਿੰਘ ਸੋਹੀ, ਗੁਰਬਚਨ ਸਿੰਘ ਕਲੇਰ, ਹਰਦੇਵ ਸਿੰਘ ਗੋਗੀ, ਰਘਵੀਰ ਸਿੰਘ ਕਾਕਾ, ਦਲਜੀਤ ਸਿੰਘ ਮਸ਼ੀਨਾਂ ਵਾਲੇ ਆਦਿ ਨੇ ਨਿਯੁਕਤੀ ਦਾ ਸਵਾਗਤ ਕਰਦੇ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਧੰਨਵਾਦ ਕੀਤਾ।