- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਿੱਥੇ ਇੱਕ ਪਾਸੇ ਪੰਜਾਬ ਭਰ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋਈ ਨੂੰ ਲਗਪਗ 15 ਦਿਨ ਬੀਤ ਚੁੱਕੇ ਹਨ, ਉੱਥੇ ਹੀ ਬਠਿੰਡਾ ਜ਼ਿਲ੍ਹੇ ਦੀ ਝੂੰਬਾ ਦਾਣਾ ਮੰਡੀ ਵਿੱਚ ਅਜੇ ਤਕ ਖਰੀਦ ਪ੍ਰਕਿਰਿਆ ਸ਼ੁਰੂ ਨਹੀਂ ਹੋਈ। ਇਸ ਕਾਰਨ ਇਲਾਕੇ ਦੇ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ। ਜਿੱਥੇ ਇੱਕ ਪਾਸੇ ਪੰਜਾਬ ਭਰ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋਈ ਨੂੰ ਲਗਪਗ 15 ਦਿਨ ਬੀਤ ਚੁੱਕੇ ਹਨ, ਉੱਥੇ ਹੀ ਬਠਿੰਡਾ ਜ਼ਿਲ੍ਹੇ ਦੀ ਝੂੰਬਾ ਦਾਣਾ ਮੰਡੀ ਵਿੱਚ ਅਜੇ ਤਕ ਖਰੀਦ ਪ੍ਰਕਿਰਿਆ ਸ਼ੁਰੂ ਨਹੀਂ ਹੋਈ। ਇਸ ਕਾਰਨ ਇਲਾਕੇ ਦੇ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਜਗਸੀਰ ਸਿੰਘ ਝੂੰਬਾ ਨੇ ਦੱਸਿਆ ਕਿ ਝੂੰਬਾ ਪਿੰਡ ਤੋਂ ਇਲਾਵਾ ਤਿਓਣਾ ਅਤੇ ਹੋਰ ਨੇੜਲੇ ਪਿੰਡਾਂ ਦੇ ਕਿਸਾਨ ਵੀ ਆਪਣੀ ਫਸਲ ਮੰਡੀ ਵਿੱਚ ਲਿਆ ਕੇ ਬੈਠੇ ਹਨ ਪਰ ਅਜੇ ਤਕ ਇਕ ਵੀ ਦਾਣਾ ਕਣਕ ਦਾ ਨਹੀਂ ਖਰੀਦਿਆ ਗਿਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਖਰੀਦ ਸ਼ੁਰੂ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਮੰਡੀ ਵਿੱਚ ਰੱਖਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਨੁਕਸਾਨ ਦਾ ਖਤਰਾ ਬਣਿਆ ਹੋਇਆ ਹੈ।
ਉਨ੍ਹਾਂ ਨੇ ਦੱਸਿਆ ਕਿ ਮੌਸਮ ਦੇ ਬਦਲਾਅ ਕਾਰਨ ਕਣਕ ਦੀ ਗੁਣਵੱਤਾ ’ਤੇ ਵੀ ਅਸਰ ਪੈ ਸਕਦਾ ਹੈ, ਜਿਸ ਦੀ ਜ਼ਿੰਮੇਵਾਰੀ ਸਿੱਧੇ ਤੌਰ ’ਤੇ ਪ੍ਰਸ਼ਾਸਨੀ ਆਉਂਦੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮੰਡੀਆਂ ਵਿੱਚ ਬੁਨਿਆਦੀ ਸੁਵਿਧਾਵਾਂ ਦੀ ਵੀ ਘਾਟ ਹੈ। ਪੀਣ ਵਾਲੇ ਪਾਣੀ, ਬੈਠਣ ਦੀ ਵਿਵਸਥਾ ਅਤੇ ਸਫਾਈ ਦੇ ਪ੍ਰਬੰਧ ਢਿੱਲੇ ਹਨ, ਜਿਸ ਕਾਰਨ ਕਿਸਾਨਾਂ ਨੂੰ ਹੋਰ ਵੀ ਦਿਕ਼ਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਨੇ ਮੰਗ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਖਰੀਦ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ ਅਤੇ ਮੰਡੀਆਂ ਵਿੱਚ ਲਾਜ਼ਮੀ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇ। ਕਿਸਾਨ ਆਗੂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਖਰੀਦ ਸ਼ੁਰੂ ਨਾ ਕੀਤੀ ਗਈ ਤਾਂ ਕਿਸਾਨ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਵੱਖ-ਵੱਖ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਅਜਿਹੇ ਵਿੱਚ ਖਰੀਦ ਵਿੱਚ ਦੇਰੀ ਉਹਨਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਰਹੀ ਹੈ।