ਪੰਜਾਬੀ ਜਾਗਰਣ ਪ੍ਰਤੀਨਿਧੀ, ਬਠਿੰਡਾ : ਥਾਣਾ ਸੰਗਤ ਪੁਲਿਸ ਨੇ ਪੱਕਾ ਕਲਾਂ ਤੋਂ 5 ਲੀਟਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਹੌਲਦਾਰ ਕਰਮਪਾਲ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਜੱਗਾ ਸਿੰਘ ਵਾਸੀ ਮੱਲਾਵਾਲਾ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰਕੇ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ।