ਦੀਪਕ ਸ਼ਰਮਾ, ਬਠਿੰਡਾ : ਥਾਣਾ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਵਿਖੇ ਵਿਆਹੁਤਾ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮਿ੍ਤਕਾ ਦੇ ਪਿਤਾ ਦੀ ਸ਼ਿਕਾਇਤ 'ਤੇ ਪਤੀ, ਸੱਸ ਅਤੇ ਨਣਾਨ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਐੱਸਆਈ ਜੰਗੀਰ ਸਿੰਘ ਨੇ ਦੱਸਿਆ ਕਿ ਹਰਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਸ ਦੀ ਲੜਕੀ ਕਿਰਨਦੀਪ ਕੌਰ ਦਾ ਵਿਆਹ ਤਿੰਨ ਸਾਲ ਪਹਿਲਾਂ ਪਿੰਡ ਲੇਲੇਵਾਲਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਨਾਲ

ਹੋਇਆ ਸੀ।

ਵਿਆਹ ਤੋਂ ਬਾਅਦ ਸਹੁਰਿਆਂ ਵੱਲੋਂ ਕਿਰਨਦੀਪ ਕੌਰ ਨੂੰ ਦਾਜ ਲਈ ਤੰਗ-ਪਰੇਸ਼ਾਨ ਕੀਤਾ ਜਾਣ ਲੱਗਾ। ਇਸ ਤੋਂ ਪਰੇਸ਼ਾਨ ਹੋ ਕੇ ਬੀਤੇ ਦਿਨੀਂ ਕਿਰਨਦੀਪ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਐੱਸਆਈ ਨੇ ਦੱਸਿਆ ਕਿ ਹਰਦੀਪ ਸਿੰਘ ਦੀ ਸ਼ਿਕਾਇਤ 'ਤੇ ਗੁਰਦੀਪ ਸਿੰਘ, ਮਾਂ ਮਲਕੀਤ ਕੌਰ, ਨਣਾਨ ਮਨਦੀਪ ਕੌਰ ਵਾਸੀ ਲੇਲੇਵਾਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਗਿ੍ਫ਼ਤਾਰੀ ਹਾਲੇ ਬਾਕੀ ਹੈ।