ਬੱਸ ਦੀ ਟੱਕਰ ਨਾਲ ਮਹਿਲਾ ਜ਼ਖ਼ਮੀ
ਅੰਜੂ ਰਾਣੀ ਨੇ ਦੱਸਿਆ ਕਿ ਉਹ ਸੜਕ ਦੇ ਕਿਨਾਰੇ ਖੜ੍ਹੀ ਸੀ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਕਰ ਰਹੇ ਹਨ।
Publish Date: Wed, 19 Aug 2026 04:16 PM (IST)
Updated Date: Wed, 19 Aug 2026 04:18 PM (IST)
ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ ਬਠਿੰਡਾ। ਥਾਣਾ ਸਿਵਲ ਲਾਈਨ ਪੁਲਿਸ ਨੇ ਬੱਸ ਦੀ ਟੱਕਰ ਨਾਲ ਮਹਿਲਾ ਦੇ ਜ਼ਖ਼ਮੀ ਹੋਣ ਦੇ ਮਾਮਲੇ ਵਿਚ ਅਣਪਛਾਤੇ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਬਠਿੰਡਾ ਵਾਸੀ ਅੰਜੂ ਰਾਣੀ ਨੇ ਦੱਸਿਆ ਕਿ ਅਜੀਤ ਰੋਡ ’ਤੇ ਇਕ ਅਣਪਛਾਤਾ ਵਿਅਕਤੀ ਮਿੰਨੀ ਬੱਸ ਲੈ ਕੇ ਆਇਆ। ਉਸ ਨੇ ਪਹਿਲਾਂ ਦੋ ਕਾਰਾਂ ਨੂੰ ਟੱਕਰ ਮਾਰੀ ਅਤੇ ਬਾਅਦ ਵਿਚ ਉਸ ਨੂੰ ਵੀ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਈ। ਅੰਜੂ ਰਾਣੀ ਨੇ ਦੱਸਿਆ ਕਿ ਉਹ ਸੜਕ ਦੇ ਕਿਨਾਰੇ ਖੜ੍ਹੀ ਸੀ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਕਰ ਰਹੇ ਹਨ।