- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭੁੱਚੋ ਖੁਰਦ ਵਾਸੀ ਸਿਮਰਪ੍ਰੀਤ ਕੌਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਗੁਰੂ ਤੇਗ ਬਹਾਦਰ ਨਗਰ ਸਥਿਤ ਇੱਕ ਸਮਾਜ ਸੇਵੀ ਸੰਸਥਾ ਚਲਾਉਂਦੀ ਹੈ। ਪਹਿਲਾਂ ਸੰਸਥਾ ਦੇ ਪ੍ਰਧਾਨ ਗੁਰਮੀਤ ਸਿੰਘ ਅਤੇ ਉਸ ਦਾ ਪਿਤਾ ਸਤਪਾਲ ਸਿੰਘ ਇਸ ਸੰਸਥਾ ਨਾਲ ਜੁੜੇ ਹੋਏ ਸਨ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ , ਬਠਿੰਡਾ: ਥਾਣਾ ਸਿਵਲ ਲਾਈਨ ਪੁਲਿਸ ਨੇ ਇੱਕ ਔਰਤ ਨੂੰ ਉਸ ਦੀ ਨਿੱਜੀ ਵੀਡੀਓ ਸੋਸ਼ਲ ਮੀਡੀਆ ''ਤੇ ਵਾਇਰਲ ਕਰਨ ਦੀ ਧਮਕੀ ਦੇਣ ਅਤੇ ਉਸ ਦੇ ਪਤੀ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਭੁੱਚੋ ਖੁਰਦ ਵਾਸੀ ਸਿਮਰਪ੍ਰੀਤ ਕੌਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਗੁਰੂ ਤੇਗ ਬਹਾਦਰ ਨਗਰ ਸਥਿਤ ਇੱਕ ਸਮਾਜ ਸੇਵੀ ਸੰਸਥਾ ਚਲਾਉਂਦੀ ਹੈ। ਪਹਿਲਾਂ ਸੰਸਥਾ ਦੇ ਪ੍ਰਧਾਨ ਗੁਰਮੀਤ ਸਿੰਘ ਅਤੇ ਉਸ ਦਾ ਪਿਤਾ ਸਤਪਾਲ ਸਿੰਘ ਇਸ ਸੰਸਥਾ ਨਾਲ ਜੁੜੇ ਹੋਏ ਸਨ। ਸੰਸਥਾ ਛੱਡਦੇ ਸਮੇਂ ਉਹ ਉੱਥੇ ਲੱਗੇ ਸੀਸੀਟੀਵੀ ਕੈਮਰੇ ਵੀ ਆਪਣੇ ਨਾਲ ਲੈ ਗਏ ਸਨ, ਜਿਸ ਤੋਂ ਬਾਅਦ ਸੰਸਥਾ ਵੱਲੋਂ ਨਵੇਂ ਕੈਮਰੇ ਲਗਵਾਏ ਗਏ। ਸ਼ਿਕਾਇਤ ਅਨੁਸਾਰ ਗੁਰਮੀਤ ਸਿੰਘ ਨੇ ਅਵਤਾਰ ਸਿੰਘ ਦੀ ਮਦਦ ਨਾਲ ਨਵੇਂ ਸੀਸੀਟੀਵੀ ਕੈਮਰਿਆਂ ਦੇ ਪਾਸਵਰਡ ਹਾਸਲ ਕਰ ਲਏ। ਇਸ ਤੋਂ ਬਾਅਦ ਮੁਲਜ਼ਮਾਂ ਨੇ ਕੈਮਰਿਆਂ ਰਾਹੀਂ ਔਰਤ ਦੇ ਕੱਪੜੇ ਬਦਲਦੇ ਸਮੇਂ ਦੀ ਵੀਡੀਓ ਬਣਾਉਣ ਅਤੇ ਉਸ ਨੂੰ ਸੋਸ਼ਲ ਮੀਡੀਆ ''ਤੇ ਵਾਇਰਲ ਕਰਨ ਦੀ ਧਮਕੀ ਦਿੱਤੀ। ਪੁਲਿਸ ਨੇ ਇਸ ਮਾਮਲੇ ਵਿੱਚ ਕਿਰਨ ਕੌਰ ਨੂੰ ਵੀ ਨਾਮਜ਼ਦ ਕੀਤਾ ਹੈ। ਔਰਤ ਦਾ ਦੋਸ਼ ਹੈ ਕਿ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਮਾਨਸਿਕ ਪਰੇਸ਼ਾਨੀ ਕਾਰਨ ਉਸ ਦਾ ਪਰਿਵਾਰ ਤਣਾਅ ਵਿੱਚ ਆ ਗਿਆ। ਇਸੇ ਮਾਨਸਿਕ ਦਬਾਅ ਹੇਠ ਉਸ ਦੇ ਪਤੀ ਹਰਜੀਤ ਸਿੰਘ ਨੇ ਬੀਤੇ ਦਿਨੀਂ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਗੁਰਮੀਤ ਸਿੰਘ, ਸਤਪਾਲ ਸਿੰਘ, ਅਵਤਾਰ ਸਿੰਘ ਅਤੇ ਕਿਰਨ ਕੌਰ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਅਤੇ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।