ਜਸਪਾਲ ਸਿੰਘ ਿਢੱਲੋਂ, ਚਾਉਕੇ

ਆਪਣੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਜਿੱਥੇ ਪੰਜਾਬ ਭਰ ਦੇ ਮਗਨਰੇਗਾ ਕਰਮਚਾਰੀਆਂ ਵੱਲੋਂ ਆਪੋ ਆਪਣੇ ਬਲਾਕਾਂ ਵਿਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਖਿਲਾਫ਼ ਧਰਨੇ ਲਾਉਣੇ ਸ਼ੁਰੂ ਕੀਤੇ ਗਏ ਹਨ ਉੱਥੇ ਬਲਾਕ ਰਾਮਪੁਰਾ ਦੇ ਮਗਨਰੇਗਾ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਿਢੱਲੋਂ ਦੀ ਅਗਵਾਈ ਵਿਚ ਧਰਨਾ ਲਾਇਆ ਗਿਆ।

ਧਰਨੇ ਨੂੰ ਸੰਬੋਧਨ ਕਰਦਿਆਂ ਜਸਕਮਲਜੀਤ ਸਿੰਘ ਨੇ ਕਿਹਾ ਪੰਚਾਇਤ ਵਿਭਾਗ ਵਿਚ ਪਿਛਲੇ11-12 ਸਾਲ ਤੋਂ ਕੰਮ ਕਰ ਰਹੇ ਮਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਨੂੰ ਸਰਕਾਰ ਵੱਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਰਕੇ ਪੰਜਾਬ ਦੇ ਸਾਰੇ ਹੀ ਬਲਾਕਾਂ ਦੇ ਦਫ਼ਤਰਾਂ ਵਿਚ ਮਨਰੇਗਾ ਕਰਮਚਾਰੀਆਂ ਵੱਲੋਂ ਧਰਨੇ ਲਾਏ ਗਏ ਹਨ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿਚ ਇੰਪਲਾਇਜ਼ ਵੈੱਲਫੇਅਰ ਐਕਟ 2016 ਲਾਗੂ ਕਰਕੇ ਪਹਿਲਾਂ ਵੀ ਕੱਚੇ ਮੁਲਾਜ਼ਮ ਪੱਕੇ ਕੀਤੇ ਜਾ ਚੁੱਕੇ ਹਨ। ਮਨਰੇਗਾ ਵਰਕਰਾਂ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਵੱਲੋਂ 16-17-18 ਸਤੰਬਰ ਨੂੰ ਬਲਾਕ ਪੱਧਰਾਂ ਅਤੇ 19-20 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਤੇ ਵਿਸ਼ਾਲ ਪੱਧਰ ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਇਸ ਤੋਂ ਇਲਾਵਾ ਪੰਜਾਬ ਵਿਚ ਹੋਣ ਵਾਲੀਆਂ ਚਾਰ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿਚ ਮਗਨਰੇਗਾ ਕਰਮਚਾਰੀ ਕਾਂਗਰਸ ਸਰਕਾਰ ਦੀਆਂ ਪੋਲਾਂ ਖੋਲ੍ਹਣਗੇ ਜੇਕਰ ਫਿਰ ਵੀ ਸਰਕਾਰ ਦੇ ਕੰਨਾਂ ਤੇ ਜੂੰ ਨਾਂ ਸਰਕੀ ਤਾਂ ਸੂਬਾ ਪੱਧਰ 'ਤੇ ਅਣਮਿਥੇ ਸਮੇਂ ਹੀ ਧਰਨੇ ਲਾਏ ਜਾਣਗੇੇ। ਇਸ ਮੌਕੇ ਜਸਪਾਲ ਸਿੰਘ ਸੀ ਏ,ਗੁਰਸੇਵਕ ਸਿੰਘ, ਲਖਵਿੰਦਰ ਸਿੰਘ, ਸੁਰਜੀਤ ਸਿੰਘ, ਗੁਰਮੀਤ ਸਿੰਘ, ਅੰਗਰੇਜ ਸਿੰਘ ਆਦਿ ਵੀ ਹਾਜ਼ਰ ਸਨ।