ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਵਿਸ਼ਵ ਫਾਰਮਾਸਿਸਟ ਦਿਹਾੜਾ ਮਨਾਇਆ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਵਿਸ਼ਵ ਫਾਰਮਾਸਿਸਟ ਦਿਹਾੜਾ ਮਨਾਇਆ
Publish Date: Tue, 29 Sep 2026 04:55 PM (IST)
Updated Date: Tue, 29 Sep 2026 04:57 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਤਲਵੰਡੀ ਸਾਬੋ, ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫਾਰਮੇਸੀ ਵਿਭਾਗ ਵੱਲੋਂ ਫਾਰਮੇਸੀ ਕੌਂਸਿਲ ਆਫ਼ ਇੰਡੀਆ ਅਤੇ ਪੰਜਾਬ ਫਾਰਮੇਸੀ ਕੌਂਸਿਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ਵ ਫਾਰਮਾਸਿਸਟ ਦਿਹਾੜਾ ਵੱਖ-ਵੱਖ ਸਮਾਗਮ ਕਰਵਾ ਕੇ ਮਨਾਇਆ ਗਿਆ। ਇਸ ਮੌਕੇ ਤਿੰਨ ਰੋਜ਼ਾ ਵਿਸ਼ੇਸ਼ ਸਮਾਰੋਹਾਂ ਦਾ ਆਯੋਜਨ ਕੀਤਾ ਗਿਆ। ਉਦਘਾਟਨੀ ਸਮਾਗਮ ਦੌਰਾਨ ਪ੍ਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਨੇ ‘ਭਾਰਤ ਵਿੱਚ ਅਜੋਕੀ ਸਿਹਤ ਪ੍ਰਣਾਲੀ ਵਿੱਚ ਲੋੜੀਂਦਾ ਬਦਲਾਅ’ ਵਿਸ਼ੇ ’ਤੇ ਭਾਸ਼ਣ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਫਾਰਮੇਸੀ ਖੇਤਰ ਵਿੱਚ ਹੋ ਰਹੀਆਂ ਨਵੀਆਂ ਖੋਜਾਂ, ਤਕਨੀਕਾਂ, ਮੌਜੂਦਾ ਚੁਣੌਤੀਆਂ ਅਤੇ ਭਵਿੱਖੀ ਮੌਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮਨਸੂਈ ਬੁੱਧੀ, ਡਿਜੀਟਲ ਤਕਨੀਕਾਂ ਅਤੇ ਰਵਾਇਤੀ ਪ੍ਰਣਾਲੀ ਦੇ ਸੁਮੇਲ ਰਾਹੀਂ ਫਾਰਮੇਸੀ ਸੇਵਾਵਾਂ ਨੂੰ ਵੱਡੀ ਗਿਣਤੀ ਲੋਕਾਂ ਤੱਕ ਪਹੁੰਚਾਇਆ ਜਾ ਸਕਦਾ ਹੈ। ਸਮਾਗਮ ਦੇ ਪਹਿਲੇ ਦਿਨ ਪੋਸਟਰ ਮੁਕਾਬਲਾ, ਸਾਇਟੂਨ, ਡਿਜੀਟਲ ਰਚਨਾਤਮਕਤਾ ਅਤੇ ਰੀਲ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਦੂਜੇ ਦਿਨ ਵਿਦਿਆਰਥੀਆਂ ਨੇ ਸਿਹਤ ਅਤੇ ਦਵਾਈਆਂ ਸਬੰਧੀ ਜਾਗਰੂਕਤਾ ਪੈਦਾ ਕਰਨ ਵਾਲੇ ਨਾਟਕ ਦੀ ਪੇਸ਼ਕਾਰੀ ਕੀਤੀ। ਇਸ ਤੋਂ ਇਲਾਵਾ ਨਾਅਰਾ ਮੁਕਾਬਲਾ, ਪੈਨਲ ਚਰਚਾ ਅਤੇ ਫਾਰਮਾ-ਕੁਇਜ਼ ਵੀ ਕਰਵਾਏ ਗਏ। ਇਸ ਮੌਕੇ ਵਾਈਸ ਚਾਂਸਲਰ ਡਾ. ਬਲਰਾਜ ਸਿੰਘ, ਪ੍ਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਅਤੇ ਡਾ. ਪੀਯੂਸ਼ ਵਰਮਾ ਨੇ ਵਿਚਾਰ ਸਾਂਝੇ ਕੀਤੇ। ਡੀਨ ਅਕਾਦਮਿਕ ਡਾ. ਜਾਵੇਦ ਅਹਿਮਦ ਖਾਨ ਨੇ ਮੁਕਾਬਲਿਆਂ ਵਿੱਚ ਜੱਜ ਦੀ ਭੂਮਿਕਾ ਨਿਭਾਈ। ਡੀਨ ਫਾਰਮੇਸੀ ਡਾ. ਅਨੁਪਮਾ ਸੇਤੀਆ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿੱਚ ਗਿਆਨ, ਰਚਨਾਤਮਕਤਾ, ਟੀਮ ਵਰਕ, ਸੰਚਾਰ ਕੌਸ਼ਲ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ।