ਹੋਟਲ ਦੇ ਕਮਰੇ 'ਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ
ਸਥਾਨਕ ਬੀਬੀ ਵਾਲਾ ਰੋਡ ਸਥਿਤ ਇਕ ਹੋਟਲ ਵਿੱਚ ਇੱਕ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਕੈਂਟ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 1 ਵਜੇ ਹੋਟਲ ਦੇ ਇਕ ਕਮਰੇ ਵਿੱਚ ਹੋਟਲ ਦੇ ਕਰਮਚਾਰੀ ਨੌਜਵਾਨ ਨੇ ਬਿਜਲੀ ਦੀ ਤਾਰ ਨਾਲ ਪੱਖੇ ਨਾਲ ਫਾਹਾ ਲੈ ਲਿਆ।
Publish Date: Fri, 31 Jul 2026 11:41 AM (IST)
Updated Date: Fri, 31 Jul 2026 11:42 AM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਬੀਬੀ ਵਾਲਾ ਰੋਡ ਸਥਿਤ ਇਕ ਹੋਟਲ ਵਿੱਚ ਇੱਕ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਕੈਂਟ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 1 ਵਜੇ ਹੋਟਲ ਦੇ ਇਕ ਕਮਰੇ ਵਿੱਚ ਹੋਟਲ ਦੇ ਕਰਮਚਾਰੀ ਨੌਜਵਾਨ ਨੇ ਬਿਜਲੀ ਦੀ ਤਾਰ ਨਾਲ ਪੱਖੇ ਨਾਲ ਫਾਹਾ ਲੈ ਲਿਆ।
ਘਟਨਾ ਦੀ ਜਾਣਕਾਰੀ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਸੰਦੀਪ ਗੋਇਲ ਐਂਬੂਲੈਂਸ ਸਮੇਤ ਮੌਕੇ 'ਤੇ ਪਹੁੰਚੇ। ਹੋਟਲ ਪ੍ਰਬੰਧਕਾਂ ਵੱਲੋਂ ਮਾਮਲੇ ਦੀ ਸੂਚਨਾ ਥਾਣਾ ਕੈਂਟ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦੀ ਜਾਂਚ ਕੀਤੀ। ਸਹਾਰਾ ਟੀਮ ਨੇ ਪੁਲਿਸ ਦੀ ਮੌਜੂਦਗੀ ਵਿੱਚ ਨੌਜਵਾਨ ਦੀ ਲਾਸ਼ ਨੂੰ ਹੇਠਾਂ ਉਤਾਰਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ।
ਮ੍ਰਿਤਕ ਦੀ ਪਛਾਣ ਰਮਿਤ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਫਿਲਹਾਲ ਨੌਜਵਾਨ ਵੱਲੋਂ ਇਹ ਕਦਮ ਚੁੱਕਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਥਾਣਾ ਕੈਂਟ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।