ਗੁਰੂ ਕਾਸ਼ੀ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਪਨਜੁਆਏ ਦਾ ਕੀਤਾ ਦੌਰਾ ਗੁਰੂ ਕਾਸ਼ੀ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਪਨਜੁਆਏ ਦਾ ਕੀਤਾ ਦੌਰਾ
Publish Date: Sat, 28 Nov 2026 05:08 PM (IST)
Updated Date: Sat, 28 Nov 2026 05:10 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਇਲਾਕੇ ਦੇ ਨਾਮਵਰ ਸੀਐੱਮਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦੇ ਨਰਸਰੀ, ਪ੍ਰੈਪ ਵਨ ਅਤੇ ਪ੍ਰੈਪ ਟੂ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਵੱਲੋਂ ਪਨਜੁਆਏ ਵਾਟਰ ਪਾਰਕ ਲਹਿਰਾ ਬੇਗਾ ਦਾ ਮਨੋਰੰਜਕ ਟੂਰ ਲਾਇਆ ਗਿਆ। ਇਸ ਟੂਰ ਦੌਰਾਨ ਬੱਚਿਆਂ ਨੇ ਇਨਡੋਰ ਗੇਮਿੰਗ ਜੋ਼ਨ ਵਿਚ ਵੀ ਆਰ ਗੇਮਾਂ, ਵੀਡੀਓ ਗੇਮਾਂ, ਮੋਸ਼ਨ ਸਿਮੂਲੇਟਰ, ਟੈ੍ਂਪੋਲਿਨ, ਸਾਫਟ ਪਲੇ ਅਤੇ ਭੂਤ ਬੰਗਲਾ, ਬੌਲਿੰਗ ਪੂਲ ਆਦਿ ਵੱਖ-ਵੱਖ ਮਨੋਰੰਜਕ ਗਤੀਵਿਧੀਆਂ, ਖੇਡਾਂ ਤੇ ਰਾਈਡਾਂ ਦਾ ਖੂਬ ਆਨੰਦ ਮਾਣਿਆ। ਬੱਚਿਆਂ ਲਈ ਇਹ ਟੂਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਭਰਪੂਰ ਰਿਹਾ। ਉਨ੍ਹਾਂ ਨੇ ਆਪਣੇ ਸਹਿਪਾਠੀਆਂ ਤੇ ਅਧਿਆਪਕਾਂ ਨਾਲ ਯਾਦਗਾਰੀ ਪਲ ਗੁਜ਼ਾਰੇ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਮਨੋਰੰਜਕ ਅਤੇ ਵਿਹਾਰਕ ਗਤੀਵਿਧੀਆਂ ਵੀ ਬਹੁਤ ਜ਼ਰੂਰੀ ਹਨ। ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਕਿਹਾ ਕਿ ਸਕੂਲ ਵੱਲੋਂ ਸਮੇਂ-ਸਮੇਂ ਤੇ ਵਿਦਿਆਰਥੀਆਂ ਲਈ ਅਜਿਹੇ ਵਿਦਿਅਕ ਅਤੇ ਮਨੋਰੰਜਕ ਟੂਰ ਉਲੀਕੇ ਜਾਂਦੇ ਹਨ, ਤਾਂ ਜੋ ਬੱਚਿਆਂ ਦਾ ਮਾਨਸਿਕ, ਸਰੀਰਕ ਅਤੇ ਬੌਧਿਕ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਬਚਪਨ ਦੇ ਇਹ ਯਾਦਗਾਰੀ ਪਲ ਬੱਚਿਆਂ ਦੇ ਮਨਾਂ ਵਿੱਚ ਹਮੇਸ਼ਾ ਤਾਜ਼ਾ ਰਹਿੰਦੇ ਹਨ। ਅੰਤ ਵਿੱਚ ਬੱਚਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਵਿਦਿਆਰਥੀਆਂ ਨੇ ਇਸ ਟੂਰ ਦਾ ਭਰਪੂਰ ਆਨੰਦ ਮਾਣਿਆ ਅਤੇ ਖੁਸ਼ੀ ਭਰੇ ਮਾਹੌਲ ਵਿਚ ਸਕੂਲ ਵਾਪਸੀ ਕੀਤੀ।