2027 ਦੀਆਂ ਚੋਣਾਂ ਦੇ ਮੱਦੇਨਜ਼ਰ ਯੂਥ ਅਕਾਲੀ ਦਲ ਦੀ ਰੈਲੀ, ਨੌਜਵਾਨਾਂ ਨੇ ਵੱਡੀ ਗਿਣਤੀ ’ਚ ਕੀਤੀ ਸ਼ਮੂਲੀਅਤ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਯੂਥ ਅਕਾਲੀ ਦਲ ਦੀ ਰੈਲੀ, ਨੌਜਵਾਨਾਂ ਨੇ ਵੱਡੀ ਗਿਣਤੀ ’ਚ ਕੀਤੀ ਸ਼ਮੂਲੀਅਤ
Publish Date: Thu, 29 Oct 2026 04:16 PM (IST)
Updated Date: Thu, 29 Oct 2026 04:19 PM (IST)
ਦਵਿੰਦਰ ਸਿੰਘ ਮਾਨ ,ਪੰਜਾਬੀ ਜਾਗਰਣ ਕੋਟ ਫੱਤਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਯੂਥ ਅਕਾਲੀ ਦਲ ਵੱਲੋਂ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਬੁੱਧਵਾਰ ਨੂੰ ਪਿੰਡ ਗਹਿਰੀ ਬੁੱਟਰ ਵਿਖੇ ਯੂਥ ਅਕਾਲੀ ਦਲ ਹਲਕਾ ਬਠਿੰਡਾ ਦਿਹਾਤੀ ਦੀ ਵਿਸ਼ਾਲ ਰੈਲੀ ਕਰਵਾਈ ਗਈ, ਜਿਸ ਵਿਚ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਸਰਬਜੀਤ ਸਿੰਘ ਝਿੰਜਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਰੈਲੀ ਵਿਚ ਲੋਕ ਸਭਾ ਹਲਕਾ ਬਠਿੰਡਾ ਦੇ ਕੋਆਰਡੀਨੇਟਰ ਅਕਾਸ਼ਦੀਪ ਸਿੰਘ ਮਿੱਡੂਖੇੜਾ, ਹਲਕਾ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ, ਓਐੱਸਡੀ ਗੁਰਚਰਨ ਸਿੰਘ, ਸ਼ਹਿਰੀ ਪ੍ਰਧਾਨ ਸੁਸ਼ੀਲ ਗੋਲਡੀ, ਜ਼ਿਲ੍ਹਾ ਯੂਥ ਪ੍ਰਧਾਨ ਕਮਲਦੀਪ ਸਿੰਘ ਸੰਗਤ ਕਲਾਂ ਅਤੇ ਹਲਕਾ ਯੂਥ ਪ੍ਰਧਾਨ ਗੁਰਦੀਪ ਸਿੰਘ ਪਥਰਾਲਾ ਸਮੇਤ ਹੋਰ ਪਾਰਟੀ ਆਗੂ ਮੌਜੂਦ ਸਨ। ਇਸ ਵਿਸ਼ਾਲ ਰੈਲੀ ਵਿਚ ਸਰਕਲ ਕੋਟਸ਼ਮੀਰ ਵੱਲੋਂ ਸ਼ਮਿੰਦਰ ਸਿੰਘ ਕਟਾਰ ਸਿੰਘ ਵਾਲਾ ਯੂਥ ਸਰਕਲ ਪ੍ਰਧਾਨ ਦੀ ਅਗਵਾਈ ਹੇਠ ਲਗਭਗ 50 ਗੱਡੀਆਂ ਦੇ ਕਾਫ਼ਲੇ ਨਾਲ ਕਰੀਬ 300 ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਝੋਨੇ ਦੇ ਸੀਜ਼ਨ ਦੇ ਰੁਝੇਵਿਆਂ ਦੇ ਬਾਵਜੂਦ ਸਰਕਲ ਕੋਟਸ਼ਮੀਰ ਦੇ ਨੌਜਵਾਨਾਂ ਅਤੇ ਵਰਕਰਾਂ ਵੱਲੋਂ ਵੱਡੀ ਗਿਣਤੀ ਵਿਚ ਰੈਲੀ ਨੂੰ ਕਾਮਯਾਬ ਕੀਤਾ ਗਿਆ। ਇਸ ਮੌਕੇ ਨਿਰਮਲ ਸਿੰਘ ਨਿੰਮਾ ਕੋਟਸ਼ਮੀਰ ਸਰਕਲ ਪ੍ਰਧਾਨ, ਗੁਰਦੀਪ ਸਿੰਘ ਸਰਪੰਚ ਕੋਟਸ਼ਮੀਰ, ਗੁਰਤੇਜ ਸਿੰਘ ਫੂਸ ਮੰਡੀ, ਇਕਬਾਲ ਸਿੰਘ ਫੂਸ ਮੰਡੀ, ਗੁਰਬਿੰਦਰ ਸਿੰਘ ਸਰਪੰਚ ਜੱਸੀ ਪੋ ਵਾਲੀ, ਸੁਖਬੀਰ ਸਿੰਘ ਜੱਸੀ ਪੋ ਵਾਲੀ, ਗੁਰਮੀਤ ਸਿੰਘ ਜੈਲਦਾਰ, ਸਵਰਾਜ ਸਿੰਘ, ਬਲਰਾਜ ਸਿੰਘ, ਸਿਮਰਨ ਸਿੰਘ, ਸੰਧੂਰਾ ਸਿੰਘ ਗੁਲਾਬਗੜ੍ਹ, ਸੁਖਮੰਦਰ ਸਿੰਘ ਗੁਲਾਬਗੜ੍ਹ, ਗੁਰਮੀਤ ਸਿੰਘ ਗੁਲਾਬਗੜ੍ਹ, ਧਰਮ ਸਿੰਘ, ਗੁਰਚਰਨ ਸਿੰਘ ਪ੍ਰਧਾਨ, ਰਜਿੰਦਰ ਸਿੰਘ, ਰਾਜ ਕੁਮਾਰ, ਗੁਰਪ੍ਰੀਤ ਸਿੰਘ ,ਮੋਨੂ ਰਾਮ ,ਆਕਾਸ਼ ਕੁਮਾਰ, ਰਾਜੂ ਰਾਮ, ਵਿਸ਼ਾਲ ਕੁਮਾਰ, ਪਰਮਜੀਤ ਸਿੰਘ ਪੰਮਾ ਐੱਮਸੀ , ਗੁਰਜੋਤ ਸੰਧੂ ਅਤੇ ਉਦਮ ਸਿੰਘ ਸਮੇਤ ਹੋਰ ਪਾਰਟੀ ਵਰਕਰ ਹਾਜ਼ਰ ਸਨ। ਰੈਲੀ ਨੂੰ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਝਿੰਜਰ ਨੇ ਨੌਜਵਾਨਾਂ ਵਿਚ ਜੋਸ਼ ਭਰਦਿਆਂ ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਦੀ ਰਾਖੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਨੌਜਵਾਨਾਂ ਦੀਆਂ ਮੌਤਾਂ ਦੇ ਮੁੱਦੇ ’ਤੇ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਉਠਾਉਂਦਿਆਂ ਕਿਹਾ ਕਿ ਨੌਜਵਾਨਾਂ ਨੂੰ ਪੰਜਾਬ ਦੇ ਭਵਿੱਖ ਲਈ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਯੂਥ ਅਕਾਲੀ ਦਲ ਨਾਲ ਜੋੜਨ ਦੀ ਅਪੀਲ ਕੀਤੀ। ਇਸ ਮੌਕੇ ਸਰਕਲ ਕੋਟਸ਼ਮੀਰ ਵੱਲੋਂ ਰੈਲੀ ਵਿਚ ਪਹੁੰਚੇ ਸਮੂਹ ਨੌਜਵਾਨਾਂ, ਪਾਰਟੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਗਿਆ। ਸ਼ਮਿੰਦਰ ਸਿੰਘ ਕਟਾਰ ਸਿੰਘ ਵਾਲਾ ਦੀ ਅਗਵਾਈ ਹੇਠ ਪਹੁੰਚੇ ਕਾਫ਼ਲੇ ਨੇ ਸਰਕਲ ਕੋਟਸ਼ਮੀਰ ਦੀ ਸ਼ਮੂਲੀਅਤ ਨੂੰ ਵਿਸ਼ੇਸ਼ ਬਣਾਇਆ। ਪ੍ਰਬੰਧਕਾਂ ਨੇ ਕਿਹਾ ਕਿ ਨੌਜਵਾਨਾਂ ਦੇ ਸਹਿਯੋਗ ਨਾਲ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿਚ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਜਾਰੀ ਰਹਿਣਗੇ।