ਜਤਿੰਦਰਜੀਤ ਸੰਧੂ, ਰਾਮਪੁਰਾ ਫੂਲ : ਆਰਥਿਕ ਤੰਗੀ ਤੋਂ ਪਰੇਸ਼ਾਨ ਨੌਜਵਾਨ ਵੱਲੋਂ ਆਪਣੇ ਘਰ ਵਿਚ ਲੱਗੇ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਥਾਣਾ ਸਿਟੀ ਪੁਲਿਸ ਵੱਲੋਂ ਇਸ ਮਾਮਲੇ ਵਿਚ 174 ਦੀ ਕਾਰਵਾਈ ਕਰਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ। ਮਿ੍ਤਕ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਐਤਵਾਰ ਸ਼ਾਮ ਨੂੰ ਹਰਪ੍ਰੀਤ ਸਿੰਘ (35) ਦੀ ਪਤਨੀ ਅਤੇ ਬੱਚੇ ਘਰ ਤੋਂ ਬਾਹਰ ਕਿਸੇ ਰਿਸ਼ਤੇਦਾਰੀ ਵਿਚ ਗਏ ਹੋਏ ਸਨ। ਇਸ ਦੌਰਾਨ ਉਸ ਨੇ ਆਪਣੇ ਘਰ ਦੇ ਕਮਰੇ ਵਿਚ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਦੇਰ ਸ਼ਾਮ ਜਦੋਂ ਉਸ ਦੀ ਪਤਨੀ ਅਤੇ ਬੱਚੇ ਘਰ ਪਹੁੰਚੇ ਤਾਂ ਉਨ੍ਹਾਂ ਹਰਪ੍ਰੀਤ ਸਿੰਘ ਨੂੰ ਪੱਖੇ ਨਾਲ ਲਟਕਦਿਆਂ ਵੇਖ ਰੌਲਾ ਪਾ ਦਿੱਤ। ਰੌਲਾ ਸੁਣ ਕੇ ਉਨ੍ਹਾਂ ਦੇ ਘਰ ਪਹੁੰਚੇ ਗੁਆਂਢੀਆਂ ਨੇ ਹਰਪ੍ਰੀਤ ਨੂੰ ਪੱਖੇ ਤੋਂ ਉਤਾਰ ਕੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ। ਥਾਣਾ ਰਾਮਪੁਰਾ ਸਿਟੀ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਮਿ੍ਤਕ ਹਰਪ੍ਰੀਤ ਸਿੰਘ ਦੇ ਪਰਵਾਰਕ ਮੈਂਬਰਾਂ ਦੇ ਬਿਆਨ ਦੇ ਅਧਾਰ 'ਤੇ 174 ਦੀ ਕਾਰਵਾਈ ਕਰਨ ਬਾਅਦ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ।