ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ ਦਿਵਾਉਣ ਲਈ ਯੂਥ ਕਾਂਗਰਸ ਵੱਲੋਂ ਮਾਰਚ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ ਦਿਵਾਉਣ ਲਈ ਯੂਥ ਕਾਂਗਰਸ ਵੱਲੋਂ ਮਾਰਚ
Publish Date: Thu, 15 Oct 2026 04:12 PM (IST)
Updated Date: Thu, 15 Oct 2026 04:15 PM (IST)
ਹਰਮੇਲ ਸਾਗਰ, ਪੰਜਾਬੀ ਜਾਗਰਣ ਭੁੱਚੋ ਮੰਡੀ ਪੰਜਾਬ ਯੂਥ ਪ੍ਰਧਾਨ ਸ਼ੁਭਮ ਸ਼ਰਮਾ (ਸ਼ੁਭੀ) ਦੇ ਦਿਸ਼ਾ-ਨਿਰਦੇਸ਼ਾਂ ਤੇ ਵਿਸ਼ੇਸ਼ ਰਹਿਨੁਮਾਈ ਹੇਠ ਅੱਜ ਭੁੱਚੋ ਮੰਡੀ ਵਿਖੇ ਪਰਮਿੰਦਰ ਸਿੰਘ ਝੋਟਾ ਜੀ ਦੇ ਹੱਕ ਵਿਚ ਅਤੇ ਸੂਬੇ ਵਿਚ ਵਿਗੜ ਰਹੀ ਅਨੁਸ਼ਾਸਨ ਤੇ ਕਾਨੂੰਨ ਵਿਵਸਥਾ ਖ਼ਿਲਾਫ਼ ਇਕ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ। ਇਹ ਮਾਰਚ ਪੰਜਾਬ ਯੂਥ ਜਨਰਲ ਸਕੱਤਰ ਰੁਪਿੰਦਰ ਸਿੰਘ ਕੋਟਭਾਈ, ਜ਼ਿਲ੍ਹਾ ਇੰਚਾਰਜ ਧਰਮ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਯੂਥ ਜਸਪ੍ਰੀਤ ਸਿੰਘ ਜੱਸਾ ਦੀ ਅਗਵਾਈ ਹੇਠ ਕੱਢਿਆ ਗਿਆ, ਜਿਸ ਦੀ ਪ੍ਰਧਾਨਗੀ ਬਲਾਕ ਯੂਥ ਪ੍ਰਧਾਨ ਪਰਿੰਦਰ ਪੈਵੀ ਵੱਲੋਂ ਆਪਣੇ ਸਾਥੀਆਂ ਸਮੇਤ ਕੀਤੀ ਗਈ। ਇਸ ਮੌਕੇ ਆਗੂਆਂ ਨੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀ ਜ਼ੋਰਦਾਰ ਮੰਗ ਕੀਤੀ। ਯੂਥ ਬਲਾਕ ਪ੍ਰਧਾਨ ਪਰਿੰਦਰ ਪੈਵੀ ਨੇ ਸਖ਼ਤ ਸ਼ਬਦਾਂ ਵਿਚ ਬਿਆਨ ਦਿੰਦਿਆਂ ਕਿਹਾ ਕਿ ਅਗਰ ਭਗਵੰਤ ਮਾਨ ਸਰਕਾਰ ਇੰਨੀ ਹੀ ਇਮਾਨਦਾਰ ਹੈ ਤਾਂ ਉਹ ਆਪਣਾ ਅਸਤੀਫ਼ਾ ਦੇਵੇ ਅਤੇ ਆਪਣੇ ਆਪ ਨੂੰ ਸਰੈਂਡਰ ਕਰੇ, ਕਿਉਂਕਿ ਪੰਜਾਬ ਦਾ ਲਾਅ ਐਂਡ ਆਰਡਰ (ਕਾਨੂੰਨ ਵਿਵਸਥਾ) ਉਨ੍ਹਾਂ ਤੋਂ ਬਿਲਕੁਲ ਨਹੀਂ ਸੰਭਲ ਰਿਹਾ। ਉਨ੍ਹਾਂ ਅੱਗੇ ਕਿਹਾ ਕਿ ਹਾਲੇ ਤਾਂ ਗੁਰਜਾਰ ਸਿੰਘ ਦਾ ਸਿਵਾ ਹੀ ਠੰਡਾ ਨਹੀਂ ਹੋਇਆ ਸੀ ਕਿ ਉਸ ਤੋਂ ਬਾਅਦ ਮਾਨਸਾ ਵਿੱਚ ਪਰਮਿੰਦਰ ਸਿੰਘ ਝੋਟਾ ਦਾ ਸਿਵਾ ਜਲਾ ਦਿੱਤਾ ਗਿਆ, ਜੋ ਕਿ ਸੂਬੇ ਦੀ ਬਦਤਰ ਹਾਲਤ ਦੀ ਮੂੰਹ ਬੋਲਦੀ ਤਸਵੀਰ ਹੈ। ਕੈਂਡਲ ਮਾਰਚ ਦੌਰਾਨ ਪ੍ਰਸ਼ਾਸਨ ਅਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਜਲਦ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਰੋਸ ਮਾਰਚ ਵਿਚ ਬਲਾਕ ਪ੍ਰਧਾਨ ਗੁਰਤੇਜ ਸਿੰਘ ਭੋਲਾ, ਐਸਸੀ ਵਿੰਗ ਬਲਾਕ ਪ੍ਰਧਾਨ ਪ੍ਰਗਟ ਸਿੰਘ ਤੁੰਗਵਾਲੀ, ਸਿਟੀ ਪ੍ਰਧਾਨ ਮੁਕੇਸ਼ ਸ਼ਰਮਾ, ਯੂਥ ਵਾਈਸ ਪ੍ਰਧਾਨ ਪ੍ਰਭਦੀਪ, ਯੂਥ ਵਾਈਸ ਪ੍ਰਧਾਨ ਐਸਸੀ ਵਿੰਗ ਸਰਤਾਜ ਸਿੰਘ, ਜ਼ਿਲ੍ਹਾ ਕੈਸ਼ੀਅਰ ਮਨੀ ਬਾਂਸਲ, ਮੰਡਲ ਪ੍ਰਧਾਨ ਬਿੱਟੂ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਯੂਥ ਸੁਰਿੰਦਰ ਸਿੰਘ, ਯੂਥ ਬਲਾਕ ਸਕੱਤਰ ਸੁਖਮੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।